ਪੰਜਾਬ 'ਚ ਪੰਚਾਇਤੀ ਚੋਣਾਂ ਦੀ ਤਿਆਰੀ: ਚੋਣ ਨਿਸ਼ਾਨਾਂ ਦੀ ਸੂਚੀ ਜਾਰੀ

Sunday, Sep 22, 2024 - 03:34 PM (IST)

ਪੰਜਾਬ 'ਚ ਪੰਚਾਇਤੀ ਚੋਣਾਂ ਦੀ ਤਿਆਰੀ: ਚੋਣ ਨਿਸ਼ਾਨਾਂ ਦੀ ਸੂਚੀ ਜਾਰੀ

ਚੰਡੀਗੜ੍ਹ (ਅੰਕੁਰ)- ਸੂਬਾ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਉਪ-ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਬਾਰੇ ਅਦਾਲਤ 'ਚ ਦਿੱਤਾ ਹਲਫ਼ਨਾਮਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ’ਤੇ ਹੈਂਡ ਬੁੱਕ ਵੀ ਛਪਵਾਈ ਗਈ ਹੈ, ਜੋ ਕਿ ਕਮਿਸ਼ਨ ਦੀ ਵੈੱਬਸਾਈਟ sec.punjab.gov.in ’ਤੇ ਉਪਲਬਧ ਹੈ ਅਤੇ ਇਸ ਦੀਆਂ ਕਾਪੀਆਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਜ਼-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਹਿਬਾਨਾਂ ਨੂੰ ਵੀ ਭੇਜੀਆਂ ਜਾ ਚੁੱਕੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਕਰਜ਼ਾ ਚੁੱਕ ਕੇ ਕੈਨੇਡਾ ਗਈ ਕੁੜੀ ਨੂੰ ਨਹੀਂ ਮਿਲਿਆ ਕੰਮ, ਫ਼ਿਰ ਜੋ ਹੋਇਆ ਜਾਣ ਕੰਬ ਜਾਵੇਗੀ ਰੂਹ

ਉਨ੍ਹਾਂ ਅੱਗੇ ਦੱਸਿਆ ਕਿ ਚੋਣ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੰ: G.S.R.44/P.A.19/1994/ S.139/Amd.(8)/2024, ਮਿਤੀ 30.08.2024 ਅਨੁਸਾਰ ਸਰਪੰਚਾਂ ਤੇ ਪੰਚਾਂ ਦੀਆਂ ਆਸਾਮੀਆਂ ਲਈ ਕੋਈ ਵੀ ਉਮੀਦਵਾਰ ਕਿਸੇ ਵੀ ਰਾਜਨੀਤਕ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਹੈਂਡ ਬੁੱਕ ’ਚ ਟੇਬਲ ਨੰ: V ’ਚ ਸਰਪੰਚਾਂ ਲਈ ਅਤੇ ਟੇਬਲ ਨੰ: VI ’ਚ ਪੰਚਾਂ ਦੇ ਉਮੀਦਵਾਰਾਂ ਲਈ ਦਿੱਤੇ ’ਫ੍ਰੀ ਚੋਣ ਨਿਸ਼ਾਨਾਂ’ ’ਚੋਂ ਹੀ ਉਨ੍ਹਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News