ਆ ਗਈ LIST, ਜਾਣੋ ਕਿਥੇ-ਕਿਥੇ ਰੱਦ ਹੋਈਆਂ ਪੰਚਾਇਤੀ ਚੋਣਾਂ
Thursday, Oct 10, 2024 - 03:30 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ’ਚ ਪੰਚਾਇਤੀ ਚੋਣਾਂ ’ਤੇ ਰੋਕ ਲਾਉਣ ਲਈ ਹਾਈ ਕੋਰਟ ਨੇ ਇਨਕਾਰ ਕਰ ਦਿੱਤਾ ਹੈ, ਪਰ ਜੋ 250 ਪਟੀਸ਼ਨਾਂ ਹਾਈ ਕੋਰਟ ’ਚ ਦਾਖ਼ਲ ਹੋਈਆਂ ਹਨ, ਉਨ੍ਹਾਂ ਪੰਚਾਇਤਾਂ ’ਚ ਚੋਣ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਗਈ ਹੈ ਅਤੇ 14 ਅਕਤੂਬਰ ਨੂੰ ਉਕਤ ਮਾਮਲਿਆਂ ’ਚ ਆਖ਼ਰੀ ਫ਼ੈਸਲਾ ਲਿਆ ਜਾਵੇਗਾ। ਪੂਰੇ ਸੂਬੇ ’ਚ ਪੰਚਾਇਤੀ ਚੋਣਾਂ ’ਤੇ ਰੋਕ ਲਾਉਣ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਬੁੱਧਵਾਰ ਸ਼ਾਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ੈਸਲਾ ਸੁਣਾਇਆ ਹੈ। 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਲਈ ਵੋਟਾਂ ਪੈਣਗੀਆਂ।
ਇਸ ਤੋਂ ਪਹਿਲਾਂ ਇਲੈਕਸ਼ਨ ਕਮਿਸ਼ਨਰ ਦੀ ਨਿਯੁਕਤੀ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ’ਤੇ ਸਰਕਾਰ ਨੇ ਆਪਣੇ ਵੱਲੋਂ ਜਵਾਬ ਦਾਖਲ ਕੀਤਾ। ਪਹਿਲਾਂ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੁੱਛਿਆ ਕਿ ਪੰਜਾਬ ਦੇ ਚੋਣ ਅਧਿਕਾਰੀ ਰਾਜ ਕੁਮਾਰ ਚੌਧਰੀ ਨੂੰ ਕਿਸ ਆਧਾਰ ’ਤੇ ਨਿਯੁਕਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ
ਹਾਈ ਕੋਰਟ ਨੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਕੀ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ? ਕੀ ਸਰਕਾਰ ਪੰਚਾਇਤੀ ਚੋਣਾਂ ਹੋਰ ਸਹੀ ਢੰਗ ਨਾਲ ਕਰਵਾ ਸਕਦੀ ਹੈ ਜਾਂ ਫਿਰ ਹਾਈ ਕੋਰਟ ਇਸ ਨੂੰ ਲੈ ਕੇ ਕੋਈ ਹੁਕਮ ਜਾਰੀ ਕਰੇ। ਚੋਣ ਪ੍ਰਕਿਰਿਆ ਸ਼ੁਰੂ ਹੁੰਦਿਆਂ ਹੀ ਰਾਖਵਾਂਕਰਨ ਅਤੇ ਸਰਪੰਚਾਂ ਦੇ ਅਹੁਦਿਆਂ ਦੀ ਵਿਕਰੀ ਨੂੰ ਲੈ ਕੇ ਵੀ 150 ਤੋਂ ਵੱਧ ਪਟੀਸ਼ਨਾਂ ਦਾਖਲ ਹੋਈਆਂ ਸੀ, ਜਿਨ੍ਹਾਂ ਨੂੰ ਹਾਈ ਕੋਰਟ ਨੇ ਖਾਰਿਜ ਕਰ ਦਿੱਤਾ ਸੀ। ਬਾਵਜੂਦ ਇਸ ਦੇ ਪਟੀਸ਼ਨਾਂ ਦਾਖਲ ਕਰਨ ਦਾ ਸਿਲਸਿਲਾ ਰੁਕ ਨਹੀਂ ਰਿਹਾ। ਬੁੱਧਵਾਰ ਸ਼ਾਮ 7 ਵਜੇ ਤੱਕ ਜਸਟਿਸ ਸੰਦੀਪ ਮੌਦਗਿਲ ’ਤੇ ਆਧਾਰਿਤ ਬੈਂਚ ’ਚ ਪਟੀਸ਼ਨਾਂ ’ਤੇ ਸੁਣਵਾਈ ਚੱਲਦੀ ਰਹੀ, ਜਿੱਥੇ ਕੋਰਟ ’ਚ 200 ਤੋਂ ਵੱਧ ਵਕੀਲ ਮੌਜੂਦ ਸਨ।
ਫਿਰੋਜ਼ਪੁਰ ਤੋਂ ਮਿਲੀਆਂ ਸਭ ਤੋਂ ਵੱਧ ਸ਼ਿਕਾਇਤਾਂ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਖ਼ਲ ਪਟਿਸ਼ਨਾਂ ਵਿਚ ਸਭ ਤੋਂ ਵੱਧ ਗਿਣਤੀ ਫਿਰੋਜ਼ਪੁਰ ਨਾਲ ਸਬੰਧਤ ਪਿੰਡਾਂ ਦੀਆਂ ਹਨ। ਇੱਥੋਂ ਕੁੱਲ 39 ਪਟਿਸ਼ਨਾਂ ਹਾਈ ਕੋਰਟ ਵਿਚ ਦਾਖ਼ਲ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਟਿਆਲਾ ਵਿਚ 27, ਤਰਨਤਾਰਨ ਵਿਚ 23, ਅੰਮ੍ਰਿਤਸਰ ਅਤੇ ਗੁਰਦਾਸਪੁਰ ਤੋਂ 20-20 ਪਟੀਸ਼ਨਾਂ ਹਾਈ ਕੋਰਟ ਵਿਚ ਦਾਖ਼ਲ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਫ਼ਤਹਿਗੜ੍ਹ ਸਾਹਿਬ ਤੋਂ 15, ਮੋਗਾ ਤੋਂ 13 ਅਤੇ ਮੋਹਾਲੀ ਐੱਸ.ਏ.ਐੱਸ. ਨਗਰ ਤੋਂ 11 ਪਟੀਸ਼ਨਾਂ ਦਾਖ਼ਲ ਕੀਤੀਆਂ ਗਈਆਂ ਹਨ। ਹਾਈ ਕੋਰਟ ਵੱਲੋਂ ਫ਼ਿਲਹਾਲ ਇਨ੍ਹਾਂ ਪਿੰਡਾਂ ਵਿਚ ਪੰਚਾਇਤੀ ਚੋਣ ਪ੍ਰਕੀਰਿਆ 'ਤੇ ਰੋਕ ਲਗਾਈ ਗਈ ਹੈ। ਪੜ੍ਹੋ ਪੂਰਾ ਬਿਓਰਾ:
| ਜ਼ਿਲ੍ਹੇ ਦਾ ਨਾਂ | ਕਿੰਨੇ ਪਿੰਡਾਂ 'ਚ ਰੱਦ ਹੋਈ ਚੋਣ |
| ਫਿਰੋਜ਼ਪੁਰ | 39 |
| ਪਟਿਆਲਾ | 27 |
| ਤਰਨਤਾਰਨ | 23 |
| ਗੁਰਦਾਸਪੁਰ | 20 |
| ਅੰਮ੍ਰਿਤਸਰ | 20 |
| ਫ਼ਤਹਿਗੜ੍ਹ ਸਾਹਿਬ | 15 |
| ਮੋਗਾ | 13 |
| ਮੋਹਾਲੀ ਐੱਸਏਐਸ ਨਗਰ | 11 |
| ਲੁਧਿਆਣਾ | 10 |
| ਫਾਜ਼ਿਲਕਾ | 9 |
| ਬਠਿੰਡਾ | 4 |
|
ਜਲੰਧਰ |
4 |
| ਕਪੂਰਥਲਾ | 4 |
| ਸ੍ਰੀ ਮੁਕਤਸਰ ਸਾਹਿਬ | 4 |
| ਸੰਗਰੂਰ | 3 |
| ਰੋਪੜ | 2 |
|
ਬਰਨਾਲਾ |
2 |
|
ਫਰੀਦਕੋਟ |
2 |
| ਹੁਸ਼ਿਆਰਪੁਰ | 1 |
| ਮਾਲੇਰਕੋਟਲਾ | 1 |
| ਐੱਸਬੀਐੱਸ ਨਗਰ | 1 |
| ਮਾਨਸਾ | 1 |
| ਪਠਾਨਕੋਟ | 1 |
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
