ਪੰਜਾਬ ਪੰਚਾਇਤੀ ਚੋਣਾਂ: ਚੋਣ ਡਿਊਟੀ ਦੌਰਾਨ ਟੀਚਰ ਦੀ ਮੌਤ

Tuesday, Oct 15, 2024 - 01:25 PM (IST)

ਪੰਜਾਬ ਪੰਚਾਇਤੀ ਚੋਣਾਂ: ਚੋਣ ਡਿਊਟੀ ਦੌਰਾਨ ਟੀਚਰ ਦੀ ਮੌਤ

ਆਦਮਪੁਰ (ਦਿਲਬਾਗੀ, ਚਾਂਦ)- ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹਾ ਜਲੰਧਰ ਦੇ ਬਲਾਕ ਆਦਮਪੁਰ ਦੇ ਪਿੰਡ ਅਰਜਨਵਾਲ ਵਿਖੇ ਪੰਚਾਇਤੀ ਚੋਣਾਂ ਲਈ ਡਿਊਟੀ 'ਤੇ ਲੱਗੇ ਸਕੂਲ ਟੀਚਰ ਅਮਰਿੰਦਰ ਸਿੰਘ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਪਿੰਡ ਧਦਿਆਲ (ਜਲੰਧਰ) ਸਕੂਲ ਵਿਚ ਪੜ੍ਹਾਉਂਦੇ ਸਨ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। 

ਜ਼ਿਕਰਯੋਗ ਹੈ ਕਿ ਪਿੰਡਾਂ ਦੀ ਸਰਕਾਰ ਵਜੋਂ ਜਾਣੀਆਂ ਜਾਂਦੀਆਂ ਪੰਜਾਬ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ ਅਤੇ ਅੱਜ ਹੀ ਨਤੀਜੇ ਵੀ ਐਲਾਨੇ ਜਾਣਗੇ। ਕੁੱਝ ਥਾਵਾਂ 'ਤੇ ਨਾਮਜ਼ਦਗੀਆਂ ਵਿਚ ਗੜਬੜੀਆਂ ਦੇ ਦੋਸ਼ਾਂ ਵਿਚ ਹਾਈਕੋਰਟ ਵਿਚ ਵੱਡੀ ਗਿਣਤੀ ਵਿਚ ਪਟੀਸ਼ਨਾਂ ਪੁੱਜਣ ਬਾਦ ਛਿੜੇ ਸਿਆਸੀ ਵਿਵਾਦਾਂ ਦੇ ਚਲਦੇ ਹਾਈ ਕੋਰਟ ਵੱਲੋਂ ਸਾਰੀਆਂ ਪਟੀਸ਼ਨਾਂ ਰੱਦ ਕਰਨ ਦੇਣ ਬਾਅਦ ਚੋਣਾਂ ਲਈ ਰਾਹ ਪੂਰੀ ਤਰ੍ਹਾਂ ਪੱਧਰਾ ਹੋਇਆ ਹੈ। 

ਇਹ ਵੀ ਪੜ੍ਹੋ- ਜਲੰਧਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ, 10 ਵਜੇ ਤੱਕ 13 ਫ਼ੀਸਦੀ ਹੋਈ ਪੋਲਿੰਗ

ਸੂਬੇ ਦੇ ਵਿਸ਼ੇਸ਼ ਡੀ. ਜੀ. ਪੀ. ਅਮਨ ਕਾਨੂੰਨ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਹਾਈਕੋਰਟ ਨੇ ਜਿੱਥੇ ਅੱਜ 200 ਤੋਂ ਵੱਧ ਪੰਚਾਇਤਾਂ ਦੀ ਚੋਣ ’ਤੇ ਪਹਿਲਾਂ ਲਾਈ ਰੋਕ ਹਟਾਈ ਹੈ ਉਥੇ ਇਸ ਤੋਂ ਬਾਅਦ ਆਈਆਂ ਸਾਰੀਆਂ ਪਟੀਸ਼ਨਾਂ ਵੀ ਰੱਦ ਕੀਤੀਆਂ ਹਨ। ਕੁੱਲ੍ਹ 13,237 ਦੇ ਕਰੀਬ ਪੰਚਾਇਤਾਂ ਲਈ ਸਰਪੰਚਾਂ ਅਤੇ ਪੰਚਾਂ ਲਈ ਚੋਣਾਂ ਪੈ ਰਹੀਆਂ ਹਨ। ਸਰਪੰਚਾਂ ਲਈ 50 ਹਜ਼ਾਰ ਅਤੇ ਪੰਚਾਂ ਲਈ 1 ਲੱਖ 50 ਹਜ਼ਾਰ ਤੋਂ ਵੱਧ ਨਾਮਜ਼ਦਗੀਆਂ ਭਰੀਆਂ ਗਈਆਂ ਸਨ। ਕਾਗਜ਼ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਦੀਆਂ ਨਾਮਜ਼ਦਗੀਆਂ ਵਿਚੋਂ 3,683 ਕਾਗਜ਼ ਰੱਦ ਹੋ ਗਏ ਸਨ ਅਤੇ 20,147 ਨਾਮ ਵਾਪਸ ਲਏ ਜਾਣ ਬਾਅਦ ਤਕਰੀਬਨ 25,558 ਉਮੀਦਵਾਰ ਮੈਦਾਨ ਵਿਚ ਹਨ।

ਇਹ ਵੀ ਪੜ੍ਹੋ- 16 ਨੂੰ ਅੱਧੀ ਅਤੇ 17 ਤਾਰੀਖ਼ ਨੂੰ ਪੂਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News