ਪੰਜਾਬ ਪੰਚਾਇਤ ਚੋਣਾਂ ਦਾ ਮਾਮਲਾ ਪੁੱਜਿਆ ਸੁਪਰੀਮ ਕੋਰਟ

Tuesday, Oct 15, 2024 - 12:18 PM (IST)

ਪੰਜਾਬ ਪੰਚਾਇਤ ਚੋਣਾਂ ਦਾ ਮਾਮਲਾ ਪੁੱਜਿਆ ਸੁਪਰੀਮ ਕੋਰਟ

ਨਵੀਂ ਦਿੱਲੀ (ਭਾਸ਼ਾ)- ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਜਿਸ ਨੂੰ ਲੈ ਕੇ ਲੋਕਾਂ 'ਚ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਹੈ। ਉੱਥੇ ਹੀ ਚੋਣਾਂ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ 'ਚ ਪੰਚਾਇਤ ਚੋਣਾਂ ਲਈ ਜਾਰੀ ਵੋਟਿੰਗ ਨੂੰ ਰੋਕਣ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚ ਗਿਆ ਹੈ। ਜਿਸ ਦੀ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਨਕਾਰ ਕਰ ਦਿੱਤਾ ਹੈ। ਕੋਰਟ ਦਾ ਕਹਿਣਾ ਹੈ ਕਿ ਜੇਕਰ ਪੰਚਾਇਤ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ 'ਤੇ ਰੋਕ ਲਗਾਈ ਜਾਂਦੀ ਹੈ ਤਾਂ ਅਰਾਜਕਤਾ ਪੈਦਾ ਹੋ ਜਾਵੇਗੀ। ਰੋਕ ਲਗਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦਾ ਜ਼ਿਕਰ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੀ ਬੈਂਚ ਦੇ ਸਾਹਮਣੇ ਕੀਤਾ ਗਿਆ। ਬੈਂਚ ਨੇ ਕਿਹਾ,''ਜੇਕਰ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ ਤਾਂ ਅਸੀਂ ਇਸ ਪੱਧਰ 'ਤੇ ਦਖ਼ਲ ਕਿਵੇਂ ਦੇ ਸਕਦੇ ਹਾਂ?'' ਸ਼ਾਇਦ ਹਾਈ ਕੋਰਟ ਨੇ ਇਸ ਦੀ ਗੰਭੀਰਤਾ ਨੂੰ ਮਹਿਸੂਸ ਕੀਤਾ ਅਤੇ ਚੋਣਾਂ 'ਤੇ ਰੋਕ ਹਟਾ ਦਿੱਤੀ।'' ਇਸ ਬੈਂਚ 'ਚ ਜੱਜ ਜੇ.ਬੀ. ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਵੀ ਸ਼ਾਮਲ ਸਨ। ਚੀਫ਼ ਜਸਿਟਸ ਨੇ ਕਿਹਾ,''ਜੇਕਰ ਅਸੀਂ ਵੋਟਿੰਗ 'ਤੇ ਰੋਕ ਲਗਾਉਂਦੇ ਹਾਂ, ਉਹ ਵੀ ਵੋਟਿੰਗ ਵਾਲੇ ਦਿਨ ਤਾਂ ਅਰਾਜਕਤਾ ਪੈਦਾ ਹੋ ਜਾਵੇਗੀ।''

ਹਾਲਾਂਕਿ ਸੁਪਰੀਮ ਕੋਰਟ ਪੰਜਾਬ 'ਚ ਪੰਚਾਇਤ ਚੋਣਾਂ ਦੀ ਮਨਜ਼ੂਰੀ ਦੇਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤ ਚੋਣਾਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀਆਂ 1000 ਤੋਂ ਵੱਧ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਸਨ। ਅਦਾਲਤ ਨੇ 206 ਪੰਚਾਇਤਾਂ 'ਤੇ ਪਾਬੰਦੀ ਵੀ ਹਟਾ ਦਿੱਤੀ, ਜਿਸ ਨਾਲ ਬਿਨਾਂ ਕਿਸੇ ਕਾਨੂੰਨੀ ਰੁਕਾਵਟ ਦੇ 15 ਅਕਤੂਬਰ ਨੂੰ ਤੈਅ ਚੋਣਾਂ ਨੂੰ ਅੱਗੇ ਵਧਾਉਣ ਦੀ ਮਨਜ਼ੂਰੀ ਮਿਲ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News