ਜ਼ਰੂਰੀ ਖ਼ਬਰ : ਹੁਣ PGI 'ਚ ਪੰਜਾਬ ਦੇ ਇਨ੍ਹਾਂ ਮਰੀਜ਼ਾਂ ਦਾ ਨਹੀਂ ਹੋਵੇਗਾ ਇਲਾਜ, ਜਾਣੋ ਕੀ ਹੈ ਕਾਰਨ

08/03/2022 12:43:52 PM

ਚੰਡੀਗੜ੍ਹ (ਵੈੱਬ ਡੈਸਕ, ਪਾਲ) : ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਆਯੂਸ਼ਮਾਨ ਸਕੀਮ ਤਹਿਤ ਇਲਾਜ ਕਰਾਉਣ ਆਉਣ ਵਾਲੇ ਮਰੀਜ਼ਾਂ ਲਈ ਬੁਰੀ ਖ਼ਬਰ ਹੈ। ਅਸਲ 'ਚ ਪੀ. ਜੀ. ਆਈ. ਨੇ ਉਕਤ ਸਕੀਮ ਤਹਿਤ ਪੰਜਾਬ ਤੋਂ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦਾ ਕਾਰਨ ਹੈ ਕਿ ਪੰਜਾਬ ਸਰਕਾਰ ਵੱਲੋਂ ਪੀ. ਜੀ. ਆਈ. ਨੂੰ 21 ਦਸੰਬਰ, 2021 ਤੋਂ ਮਰੀਜ਼ਾਂ ਦੇ ਇਲਾਜ ਦੇ 16 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 10 ਮਹੀਨੇ ਦੀ ਮਾਸੂਮ ਧੀ ਦਾ ਕਾਤਲ ਫ਼ੌਜੀ ਪਿਓ ਗ੍ਰਿਫ਼ਤਾਰ, ਘਟਨਾ ਮਗਰੋਂ ਕੰਬ ਗਈ ਸੀ ਲੋਕਾਂ ਦੀ ਰੂਹ

ਇਸ ਤੋਂ ਪਹਿਲਾਂ ਜੀ. ਐੱਮ. ਸੀ. ਐੱਚ. ਨੇ ਵੀ ਆਯੂਸ਼ਮਾਨ ਯੋਜਨਾ ਤਹਿਤ ਮਰੀਜ਼ਾਂ ਦਾ ਇਲਾਜ ਕਰਨਾ ਬੰਦ ਕਰ ਦਿੱਤਾ ਸੀ। ਪੀ. ਜੀ. ਆਈ. ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪੰਜਾਬ ਤੋਂ ਔਸਤਨ ਹਰ ਮਹੀਨੇ 1200 ਤੋਂ 1400 ਮਰੀਜ਼ ਇਸ ਯੋਜਨਾ ਤਹਿਤ ਇਲਾਜ ਕਰਵਾਉਣ ਆਉਂਦੇ ਹਨ। ਪੀ. ਜੀ. ਆਈ. ਹੁਣ ਤੱਕ ਮਰੀਜ਼ਾਂ ਦਾ ਇਲਾਜ ਕਰ ਰਿਹਾ ਸੀ ਅਤੇ ਨਾਲ ਹੀ ਪੰਜਾਬ ਹੈਲਥ ਅਥਾਰਟੀ ਨੂੰ ਵਾਰ-ਵਾਰ ਭੁਗਤਾਨ ਕਰਨ ਦਾ ਰਿਮਾਈਂਡਰ ਵੀ ਭੇਜ ਰਿਹਾ ਸੀ ਪਰ ਪੰਜਾਬ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਪੀ. ਜੀ. ਆਈ. ਨੇ 1 ਅਗਸਤ ਤੋਂ ਇਸ ਯੋਜਨਾ ਤਹਿਤ ਪੰਜਾਬ ਤੋਂ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਸਕੇਟਿੰਗ ਬੋਰਡ 'ਤੇ ਲੰਬੇ ਸਫ਼ਰ ਲਈ ਨਿਕਲੇ ਯੂ-ਟਿਊਬਰ ਦੀ ਮੌਤ, ਵੱਡਾ ਸੁਫ਼ਨਾ ਰਹਿ ਗਿਆ ਅਧੂਰਾ

ਦੱਸਣਯੋਗ ਹੈ ਕਿ ਆਯੂਸ਼ਮਾਨ ਯੋਜਨਾ ਤਹਿਤ ਮਰੀਜ਼ ਦਾ 5 ਲੱਖ ਤੱਕ ਦਾ ਇਲਾਜ ਮੁਫ਼ਤ ਹੁੰਦਾ ਹੈ। ਪੀ. ਜੀ. ਆਈ. 'ਚ ਇਸ ਯੋਜਨਾ ਤਹਿਤ ਕੈਂਸਰ ਦੇ ਮਰੀਜ਼ਾਂ ਦੀ ਕੀਮੋਥੈਰੇਪੀ ਵੀ ਕੀਤੀ ਜਾਂਦੀ ਹੈ, ਜੋ ਕਿ 21 ਦਿਨਾਂ ਬਾਅਦ ਕਰਵਾਉਣੀ ਹੁੰਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਸਕੂਲਾਂ ਲਈ ਅਹਿਮ ਖ਼ਬਰ, ਸਪੋਰਟਸ ਫੰਡ ਵਸੂਲੀ 'ਤੇ ਹਾਈਕੋਰਟ ਨੇ ਲਾਈ ਬਰੇਕ

ਜੇਕਰ ਸਰਕਾਰ ਵੱਲੋਂ ਪੈਸੇ ਨਹੀਂ ਆਉਂਦੇ ਤਾਂ ਮਰੀਜ਼ ਦੀ ਕੀਮੋਥੈਰੇਪੀ ਨਹੀਂ ਹੋ ਸਕੇਗੀ ਅਤੇ ਮਰੀਜ਼ਾਂ ਨੂੰ ਭਾਰੀ ਮੁਸ਼ਕਲ ਆ ਸਕਦੀ ਹੈ। ਪੰਜਾਬ ਦੇ ਨਿੱਜੀ ਹਸਪਤਾਲਾਂ ਵੱਲੋਂ ਬਹੁਤ ਸਮਾਂ ਪਹਿਲਾਂ ਹੀ ਇਸ ਯੋਜਨਾ ਤਹਿਤ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News