ਪੰਜਾਬ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ! 2 ਨਵੰਬਰ ਤੋਂ...

Friday, Oct 30, 2026 - 08:22 PM (IST)

ਪੰਜਾਬ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ! 2 ਨਵੰਬਰ ਤੋਂ...

ਲੁਧਿਆਣਾ (ਵਿੱਕੀ)– 2 ਨਵੰਬਰ ਤੋਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅਤੇ ਉਪ-ਖ਼ਜ਼ਾਨਾ ਦਫ਼ਤਰਾਂ ਵੱਲੋਂ ਪੰਜਾਬ ਰਾਜ ਦੇ ਪੈਨਸ਼ਨਰਾਂ ਨੂੰ ਆਨਲਾਈਨ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਲੁਧਿਆਣਾ ਉਪਨੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ  ਖ਼ਜ਼ਾਨਾ ਦਫ਼ਤਰਾਂ ਵਿਚ ਬਾਇਓਮੈਟ੍ਰਿਕ ਪ੍ਰਣਾਲੀ ਦਾ ਵੀ ਇਸਤੇਮਾਲ ਕੀਤਾ ਜਾਵੇਗਾ ਜਿਸਦੇ ਤਹਿਤ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਹੋਣ 'ਤੇ ਇਸਦੀ ਸੂਚਨਾ ਤੁਰੰਤ ਪੈਨਸ਼ਨਰ ਨੂੰ ਫੋਨ 'ਤੇ ਪ੍ਰਾਪਤ ਹੋ ਜਾਂਦੀ ਹੈ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਪੈਨਸ਼ਨਰਾਂ ਨੂੰ ਅਦਾ ਕੀਤੀ ਜਾ ਰਹੀ ਪੈਨਸ਼ਨ ਨੂੰ ਹੋਰ ਪਾਰਦਰਸ਼ੀ, ਬਿਹਤਰ ਅਤੇ ਸੁਚਾਰੂ ਢੰਗ ਨਾਲ ਚਲਾਉਣ ਹਿੱਤ ਸਲਾਨਾ ਲਾਈਫ ਸਰਟੀਫਿਕੇਟ ਨੂੰ ਆਨਲਾਈਨ ਰੂਪ ਵਿੱਚ ਜਮ੍ਹਾਂ ਕਰਨ ਦੀ ਕਵਾਇਦ ਮੁੜ ਆਰੰਭੀ ਜਾ ਰਹੀ ਹੈ। ਜੀਵਨ ਪ੍ਰਮਾਣ ਪੱਤਰ ਮੋਬਾਈਲ ਐਪ ਰਾਹੀਂ ਆਨਲਾਈਨ ਜਮ੍ਹਾਂ ਕਰਵਾਏ ਜਾ ਰਹੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਪੈਨਸ਼ਨਰਾਂ ਵੱਲੋਂ ਇਹ ਲਾਈਫ ਸਰਟੀਫਿਕੇਟ ਨਵੰਬਰ ਮਹੀਨੇ ਕੇਵਲ ਦਸਤੀ ਰੂਪ ਵਿੱਚ ਬੈਂਕਾਂ ਰਾਹੀਂ ਹੀ ਜਮ੍ਹਾਂ ਕਰਵਾਇਆ ਜਾਂਦਾ ਸੀ ਪਰ ਹੁਣ ਇਸਨੂੰ ਨੇੜਲੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਾਂ ਉਪ-ਖ਼ਜ਼ਾਨਾ ਦਫ਼ਤਰਾਂ ਵਿੱਚ ਆਨਲਾਈਨ ਜਮ੍ਹਾਂ ਕਰਵਾਉਂਦਿਆਂ ਇਸ ਸਹੂਲਤ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। 

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵੱਲੋਂ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਹੂਲਤ ਦਾ ਲਾਭ ਲੈਣ ਲਈ ਉਹ ਆਪਣੀ ਪੈਨਸ਼ਨ ਬੁੱਕ, ਅਧਾਰ ਕਾਰਡ ਅਤੇ ਬੈਂਕ ਪਾਸ ਬੁੱਕ ਲਾਜ਼ਮੀ ਤੌਰ ’ਤੇ ਨਾਲ ਲਿਆਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਿਆ ਜਾ ਸਕੇ।


author

Anmol Tagra

Content Editor

Related News