ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

09/06/2017 6:52:19 AM

ਤਰਨਤਾਰਨ,   (ਜੁਗਿੰਦਰ ਸਿੱਧੂ)-  ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਤਰਨਤਾਰਨ ਦੀ ਮਹੀਨਾਵਾਰ ਮੀਟਿੰਗ ਕਾਮਰੇਡ ਸੁੱਚਾ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਪਾਰਟੀ ਭਵਨ ਵਿਖੇ ਹੋਈ। ਯੂਨੀਅਨ ਬੁਲਾਰੇ ਨੇ ਅੱਜ ਇੱਥੇ ਇਕ ਪ੍ਰੈੱਸ ਰਿਲੀਜ਼ ਕਰਦਿਆਂ ਦੱਸਿਆ ਕਿ ਸਰਕਾਰ ਨੇ 6 ਤੇ 7 ਮਹੀਨੇ ਬੀਤ ਜਾਣ ਦੇ ਬਾਅਦ ਵੀ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਸਮੂਹ ਪੈਨਸ਼ਨਰਾਂ 'ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪੰਜਾਬ ਦੇ ਸਮੂਹ ਪੈਨਸ਼ਨਰ ਇਕੱਠੇ ਹੋ ਕੇ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। 
 ਮੀਟਿੰਗ 'ਚ ਜਨਰਲ ਸਕੱਤਰ ਸਵਰਨ ਸਿੰਘ ਕੁਹਾੜਕਾ, ਜੁਆਇੰਟ ਸਕੱਤਰ ਕੇਵਲ ਸਿੰਘ ਕਸੇਲ, ਦਿਲਬਾਗ ਸਿੰਘ ਵਰਪਾਲ, ਸਵਰਨ ਸਿੰਘ ਜੰਡਿਆਲਾ, ਬੰਤਾ ਸਿੰਘ, ਕਿਰਪਾਲ ਸਿੰਘ ਪੰਡੋਰੀ, ਦੀਦਾਰ ਸਿੰਘ ਵੇਈਂਪੁਈਂ, ਦਾਰਾ ਸਿੰਘ ਇੰਸਪੈਕਟਰ, ਬੂਟਾ ਸਿੰਘ, ਕੇਵਲ ਸਿੰਘ, ਬਖਸ਼ੀਸ਼ ਸਿੰਘ, ਮਹਿੰਦਰ ਸਿੰਘ ਬਹਿਲਾ, ਬਲਦੇਵ ਸਿੰਘ, ਗੁਰਦੀਪ ਸਿੰਘ, ਪਿਆਰਾ ਸਿੰਘ ਤੇ ਬਲਕਾਰ ਸਿੰਘ ਸਮੇਤ ਵੱਡੀ ਗਿਣਤੀ 'ਚ ਪੈਨਸ਼ਨਰ ਹਾਜ਼ਰ ਸਨ। 


Related News