ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ

Monday, Oct 28, 2024 - 06:34 PM (IST)

ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ

ਮਾਨਸਾ : ਮਾਨਸਾ ਵਿਚ ਇਕ ਨਿੱਜੀ ਕੰਪਨੀ ਦੇ ਪੈਟਰੋਲ ਪੰਪ ਦੇ ਬਾਹਰ ਵੱਡਾ ਧਮਾਕਾ ਹੋਇਆ ਹੈ, ਜਿਸ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਧਮਾਕਾ ਕਿਸ ਤਰ੍ਹਾਂ ਕੀਤਾ ਗਿਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੰਪ ਮਾਲਕ ਨੂੰ ਫਿਰੌਤੀ ਦੇਣ ਲਈ ਫੋਨ ਵੀ ਆਏ ਸੀ ਅਤੇ ਇਸ ਤੋਂ ਬਾਅਦ ਇਹ ਧਮਾਕਾ ਕੀਤਾ ਗਿਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਬਾਬਤ ਪੁਲਸ ਫਿਲਹਾਲ ਜ਼ਿਆਦਾ ਕੁਝ ਨਹੀਂ ਬੋਲ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ, ਪਿਛਲੇ 54 ਸਾਲ ਦਾ ਰਿਕਾਰਡ ਟੁੱਟਾ

ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਪ ਮਾਲਕ ਖੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਫਿਰੌਤੀ ਸੰਬੰਧੀ ਫੋਨ ਆ ਰਹੇ ਸਨ। ਫਿਲਹਾਲ ਇਸ ਘਟਨਾ ਤੋਂ ਬਾਅਦ ਪੁਲਸ ਦੀਆਂ ਵੱਖ ਵੱਖ ਟੀਮਾਂ ਜਾਂਚ ਲਈ ਪਹੁੰਚ ਚੁੱਕੀਆਂ ਹਨ। ਖ਼ਬਰ ਲਿਖੇ ਜਾਣ ਤਕ ਇਸ ਧਮਾਕੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਸੀ। 

 


author

Gurminder Singh

Content Editor

Related News