ਪੰਜਾਬ ''ਚ ਪੈਟਰੋਲ-ਡੀਜ਼ਲ ਨੂੰ ਲੈ ਕੇ ਆ ਗਿਆ ਵੱਡਾ ਬਿਆਨ
Thursday, Mar 12, 2026 - 12:43 PM (IST)
ਖੰਨਾ (ਵਿਪਨ): ਮਿਡਲ ਈਸਟ ਵਿਚ ਚੱਲ ਰਹੇ ਇਰਾਨ-ਇਜ਼ਰਾਈਲ ਤਣਾਅ ਦਾ ਅਸਰ ਹੁਣ ਦੁਨੀਆ ਭਰ ਦੇ ਤੇਲ ਬਾਜ਼ਾਰ ‘ਤੇ ਵੀ ਦਿਖਾਈ ਦੇ ਸਕਦਾ ਹੈ। ਭਾਰਤ ਵਿਚ ਵੀ ਲੋਕਾਂ ਦੇ ਮਨ ਵਿਚ ਇਹ ਸਵਾਲ ਹੈ ਕਿ ਕੀ ਇਸ ਦਾ ਪ੍ਰਭਾਵ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਪਵੇਗਾ। ਇਸੇ ਮਸਲੇ ਨੂੰ ਲੈ ਕੇ ਖੰਨਾ ਦੇ ਪੈਟਰੋਲ ਪੰਪ ਦੇ ਮਾਲਕਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੰਨਾ ਦੇ ਅਕਾਲ ਸਰਵਿਸ ਸਟੇਸ਼ਨ ਦੇ ਮਾਲਕ ਗਗਨ ਵਾਲਿਆ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਬਿਲਕੁਲ Normal ਹੈ ਅਤੇ ਪੰਪਾਂ ‘ਤੇ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਇਰਾਨ-ਇਜ਼ਰਾਈਲ ਦੀ ਲੜਾਈ ਲੰਬੇ ਸਮੇਂ ਤੱਕ ਚੱਲਦੀ ਹੈ ਤਾਂ ਆਉਣ ਵਾਲੇ ਸਮੇਂ ਵਿਚ ਕੁਝ ਪ੍ਰਭਾਵ ਪੈ ਸਕਦਾ ਹੈ, ਪਰ ਫਿਲਹਾਲ ਸਪਲਾਈ ‘ਤੇ ਕੋਈ ਅਸਰ ਨਹੀਂ ਪਿਆ। ਉਨ੍ਹਾਂ ਦੱਸਿਆ ਕਿ ਸਰਕਾਰੀ ਆਇਲ ਮਾਰਕੇਟਿੰਗ ਕੰਪਨੀਆਂ ਜਿਵੇਂ ਕਿ HPCL, BPCL ਅਤੇ IOCL ਕੋਲ ਕਾਫੀ ਸਟਾਕ ਮੌਜੂਦ ਹੈ ਅਤੇ ਸਪਲਾਈ ਲਗਾਤਾਰ ਹੋ ਰਹੀ ਹੈ। ਇਸ ਕਰਕੇ ਖੰਨਾ ਦੇ ਪੈਟਰੋਲ ਪੰਪਾਂ ‘ਤੇ ਤੇਲ ਆਸਾਨੀ ਨਾਲ ਮਿਲ ਰਿਹਾ ਹੈ।
ਗਗਨ ਵਾਲਿਆ ਨੇ ਇਹ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਨਾਲ ਸਿੱਧੇ ਤੌਰ ‘ਤੇ ਜੁੜੀਆਂ ਹੁੰਦੀਆਂ ਹਨ। ਜੇਕਰ ਕੱਚੇ ਤੇਲ ਦੀ ਕੀਮਤ ਵਧਦੀ ਹੈ ਤਾਂ ਇਸ ਦਾ ਅਸਰ ਇੱਥੇ ਦੇ ਰੇਟਾਂ ‘ਤੇ ਵੀ ਪੈ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿੰਨੀ ਜ਼ਰੂਰਤ ਹੋਵੇ ਓਨਾ ਹੀ ਪੈਟਰੋਲ ਜਾਂ ਡੀਜ਼ਲ ਖਰੀਦਿਆ ਜਾਵੇ, ਕਿਉਂਕਿ ਇਸ ਸਮੇਂ ਸਪਲਾਈ ਬਿਲਕੁਲ ਸਹੀ ਤਰੀਕੇ ਨਾਲ ਚੱਲ ਰਹੀ ਹੈ।
