ਰੂਸ-ਯੂਕ੍ਰੇਨ ਜੰਗ ਨੇ ਪੰਜਾਬ ''ਚ ਮਚਾਈ ਹਫੜਾ-ਦਫੜੀ, ਪੈਟਰੋਲ ਪੰਪਾਂ ''ਤੇ ਲੱਗੀਆਂ ਲੰਬੀਆਂ ਲਾਈਨਾਂ (ਤਸਵੀਰਾਂ)

02/27/2022 11:00:55 AM

ਸ਼ੇਰਪੁਰ/ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਰੂਸ ਅਤੇ ਯੂਕ੍ਰੇਨ ਵਿਚਕਾਰ ਸ਼ੁਰੂ ਹੋਈ ਜੰਗ ਦਾ ਅਸਰ ਪੰਜਾਬ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੜ੍ਹਾਈ ਕਰਨ ਗਏ ਪੰਜਾਬ ਦੇ ਬੱਚੇ ਰੂਸ ਅਤੇ ਯੂਕ੍ਰੇਨ ਵਿੱਚ ਫਸੇ ਹੋਣ ਕਰਕੇ ਮਾਪੇ ਚਿੰਤਾ ਵਿੱਚ ਹਨ। ਉੱਥੇ ਹੀ ਕਿਸਾਨਾਂ ਵਿੱਚ ਡੀਜ਼ਲ ਅਤੇ ਪੈਟਰੋਲ ਮਹਿੰਗਾ ਹੋਣ ਜਾਂ ਖ਼ਤਮ ਹੋਣ ਦੀਆਂ ਅਫ਼ਵਾਹਾਂ ਕਰਕੇ ਹੜਕੰਪ ਮਚਿਆ ਨਜ਼ਰ ਆ ਰਿਹਾ ਹੈ। ਅੱਗੇ ਆ ਰਹੀ ਹਾੜ੍ਹੀ ਦੀ ਫ਼ਸਲ ਅਤੇ ਝੋਨੇ ਦੀ ਬਿਜਾਈ ਨੂੰ ਲੈ ਕੇ ਕਿਸਾਨਾਂ ਵੱਲੋਂ ਹੁਣ ਤੋਂ ਹੀ ਡੀਜ਼ਲ ਇਕੱਤਰ ਕੀਤਾ ਜਾ ਰਿਹਾ ਹੈ। ਜਿਸ ਤਰ੍ਹਾਂ ਕਿਸਾਨਾਂ ਵੱਲੋਂ ਡੀਜ਼ਲ ਦੀ ਜਮ੍ਹਾਂਖੋਰੀ ਕੀਤੀ ਜਾ ਰਹੀ ਹੈ, ਉਸ ਤੋਂ ਇੰਝ ਲੱਗ ਰਿਹਾ ਹੈ ਕਿ ਜਿਵੇਂ ਡੀਜ਼ਲ ਦਾ ਆਉਣ ਵਾਲੇ ਸਮੇਂ ਵਿੱਚ ਕੋਈ ਕਾਲ ਪੈਣ ਵਾਲਾ ਹੋਵੇ।

ਇਹ ਵੀ ਪੜ੍ਹੋ : ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ, ਇੱਕਲੀ ਦੇਖ ਕੀਤਾ ਸੀ ਘਟੀਆ ਕਾਰਾ

PunjabKesari

ਡੀਜ਼ਲ ਖ਼ਤਮ ਹੋਣ ਦੇ ਡਰੋਂ ਕਿਸਾਨ ਵੱਡੀ ਮਾਤਰਾ ਵਿੱਚ ਤੇਲ ਦੀ ਜਮ੍ਹਾਂਖੋਰੀ ਲਈ ਭੱਜ-ਦੌੜ ਕਰ ਰਹੇ ਹਨ। ਇਹ ਨਜ਼ਾਰਾ ਪੈਟਰੋਲ ਪੰਪਾਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਇੱਕ-ਇੱਕ ਕਿਸਾਨ 3-3 ਤੋਂ 5-5 ਡਰੰਮ ਡੀਜ਼ਲ ਦੇ ਭਰਵਾ ਕੇ ਜਮ੍ਹਾਂ ਕਰ ਰਹੇ ਹਨ। ਪੈਟਰੋਲ ਦੀ ਜਮ੍ਹਾਂਖੋਰੀ ਵੀ ਤੇਜ਼ੀ ਨਾਲ ਹੋ ਰਹੀ ਹੈ। ਇਹ ਚਿੰਤਾ ਅੰਤਰਰਾਸ਼ਟਰੀ ਪੱਧਰ 'ਤੇ ਡੀਜ਼ਲ ਅਤੇ ਪੈਟਰੋਲ ਦੀ ਕਿੱਲਤ ਖੜ੍ਹੀ ਹੋਣ ਕਰਕੇ ਦਿਖਾਈ ਦੇ ਰਹੀ ਹੈ, ਜਿਸ ਕਰਕੇ ਕਿਸਾਨ ਵੱਡੀ ਪੱਧਰ 'ਤੇ ਤੇਲ ਜਮ੍ਹਾਂ ਕਰਨ ਵਿਚ ਰੁੱਝ ਗਏ ਹਨ। ਇਸ ਦੇ ਨਾਲ ਹੀ ਟਰਾਂਸਪੋਟਰਾਂ ਵਲੋਂ ਵੀ ਵੱਡੇ ਪੱਧਰ 'ਤੇ ਤੇਲ ਜਮ੍ਹਾਂ ਕੀਤਾ ਜਾ ਰਿਹਾ ਹੈ ਤਾਂ ਜੋ ਖੇਤੀ ਪੈਦਾਵਾਰ ਜਾਂ ਪ੍ਰਾਈਵੇਟ ਵ੍ਹੀਕਲਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਹ ਵੀ ਪੜ੍ਹੋ : ਭਾਰਤ ਵੱਲੋਂ ਰੂਸ ਖ਼ਿਲਾਫ਼ ਵੋਟ ਨਾ ਪਾਉਣ 'ਤੇ 'ਮਨੀਸ਼ ਤਿਵਾੜੀ' ਦਾ ਵੱਡਾ ਬਿਆਨ, ਜਾਣੋ ਕੀ ਕਿਹਾ

PunjabKesari

ਤੇਲ ਜਮ੍ਹਾਂ ਕਰਨ ਲਈ ਕਿਸਾਨਾਂ ਵੱਲੋਂ ਆਪਣੇ ਆੜ੍ਹਤੀਆਂ ਤੋਂ ਵੀ ਵੱਡੇ ਪੱਧਰ 'ਤੇ ਕਰਜ਼ ਚੁੱਕਿਆ ਜਾ ਰਿਹਾ ਹੈ। ਪਿੰਡ ਖੇੜੀ ਕਲਾਂ ਦੇ ਕਿਸਾਨ ਜੱਗੀ ਮੈਂਬਰ ਤੇ ਪਰਮਿੰਦਰ ਸਿੰਘ ਗਰੇਵਾਲ ਆਦਿ ਕਿਸਾਨਾਂ ਨੇ ਕਿਹਾ ਕਿ ਡੀਜ਼ਲ ਦੀ ਕਿੱਲਤ ਆਉਣ ਦੇ ਡਰੋਂ ਉਹ ਤੇਲ ਜਮ੍ਹਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਡੀਜ਼ਲ ਦਾ ਰੇਟ ਕਰੀਬ 19 ਹਜ਼ਾਰ ਰੁਪਏ ਪ੍ਰਤੀ ਡਰੰਮ ਪੈਂਦਾ ਹੈ, ਜੇਕਰ ਤੇਲ ਮਹਿੰਗਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਆਉਂਦੇ ਦਿਨਾਂ ਵਿੱਚ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਹੋਟਲ 'ਚ ਖਿਡਾਰੀਆਂ ਦੀ ਬੱਸ 'ਚੋਂ ਮਿਲੇ 2 ਕਾਰਤੂਸ, ਮਚੀ ਭਾਜੜ

PunjabKesari

ਜ਼ਿਕਰਯੋਗ ਹੈ ਕਿ ਤੇਲ ਕੀਮਤਾਂ ਵਿੱਚ ਵਾਧੇ ਦਾ ਡਰ ਪਿਛਲੇ ਕਈ ਦਿਨਾਂ ਤੋਂ ਬਣਿਆ ਹੋਇਆ ਹੈ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵੀ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਰੂਸ ਅਤੇ ਯੂਕ੍ਰੇਨ ਵਿੱਚ ਛਿੜੇ ਯੁੱਧ ਦਾ ਅਸਰ ਦੁਨੀਆਂ ਭਰ ਵਿੱਚ ਕੀ ਪੈਂਦਾ ਹੈ ਅਤੇ ਆਉਂਦੇ ਦਿਨਾਂ ਵਿੱਚ ਵਪਾਰਕ ਹਾਲਾਤ ਕੀ ਬਣਦੇ ਹਨ ਪਰ ਅੱਜ ਕਿਸਾਨਾਂ ਵਿੱਚ ਤੇਲ ਦੀ ਕਿੱਲਤ ਹੋਣ 'ਤੇ ਮਚੇ ਹੜਕੰਪ ਕਰਕੇ ਪੈਟਰੋਲ ਪੰਪ ਮਾਲਕਾਂ ਦੀ ਚਾਂਦੀ ਬਣੀ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News