ਜ਼ਰੂਰੀ ਖ਼ਬਰ : ਪੰਜਾਬ ਭਰ ਦੇ 'ਪੈਟਰੋਲ ਪੰਪ' ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ

07/29/2020 8:29:06 AM

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਇਸ ਗੱਲ 'ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਕਿ ਅੱਜ ਮਤਲਬ ਕਿ 29 ਜੁਲਾਈ (ਬੁੱਧਵਾਰ) ਨੂੰ ਸੂਬੇ ਦੇ ਸਾਰੇ ਪੈਟਰੋਲ ਪੰਪ ਬੰਦ ਰਹਿਣਗੇ। ਪੈਟਰੋਲ ਪੰਪਾਂ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਬੰਦ ਰੱਖਿਆ ਜਾਵੇਗਾ। ਇਸ ਦੌਰਾਨ ਆਪਣੇ ਵਾਹਨਾਂ 'ਚ ਤੇਲ ਭਰਵਾਉਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ 'ਰਾਖੀ ਬੰਪਰ' ਬਣਿਆ ਆਸਾਂ ਦੀ ਤੰਦ, ਮਿਲੇਗਾ ਕਰੋੜਪਤੀ ਬਣਨ ਦਾ ਮੌਕਾ
ਇੱਥੇ ਦੱਸਣਾ ਜ਼ਰੂਰੀ ਰਹੇਗਾ ਕਿ ਪੈਟਰੋਲ ਪੰਪ ਡੀਲਰਾਂ ਵੱਲੋਂ 29 ਜੁਲਾਈ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਸਭ ਤੋਂ ਡੂੰਘਾ ਅਸਰ ਸ਼ਹਿਰਾਂ 'ਚ ਜਾਣ ਵਾਲੇ ਲੋਕਾਂ ’ਤੇ ਪੈਣ ਦੀਆਂ ਸੰਭਾਵਨਾਵਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸੇ ਲੜੀ ਤਹਿਤ ਪਬਲਿਕ ਟਰਾਂਸਪੋਰਟੇਸ਼ਨ ਅਤੇ ਦੁੱਧ, ਬ੍ਰੈੱਡ ਸਮੇਤ ਹੋਰ ਖਾਣ-ਪੀਣ ਦੀਆਂ ਚੀਜ਼ਾਂ ਸਪਲਾਈ ਕਰਨ ਵਾਲੇ ਵਾਹਨ ਚਾਲਕਾਂ ਨੂੰ ਵੀ ਖਾਸ ਨਜ਼ਰ ਰੱਖਣੀ ਹੋਵੇਗੀ, ਨਹੀਂ ਤਾਂ ਉਨ੍ਹਾਂ ਦੇ ਵਾਹਨਾਂ ਦਾ ਚੱਕਾ ਜਾਮ ਹੋਣ 'ਚ ਦੇਰ ਨਹੀਂ ਲੱਗੇਗੀ।

ਇਹ ਵੀ ਪੜ੍ਹੋ : ਲੰਬੇ ਸਮੇਂ ਬਾਅਦ ਦਫ਼ਤਰ ਪਰਤੇ 'ਸੁਰੇਸ਼ ਕੁਮਾਰ', ਪੰਜਾਬ ਸਰਕਾਰ ਨਾਲ ਸੀ ਨਰਾਜ਼ਗੀ
ਦੱਸਣਯੋਗ ਹੈ ਕਿ ਡੀਲਰਾਂ ਵੱਲੋਂ ਕੀਤੀ ਜਾਣ ਵਾਲੀ ਹੜਤਾਲ ਪੰਜਾਬ ’ਚ ਤੇਲ ਦੀਆਂ ਕੀਮਤਾਂ ਅਤੇ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਦੇ ਮੁਕਾਬਲੇ ਵੈਟ (ਟੈਕਸ) ਕਿਤੇ ਜ਼ਿਆਦਾ ਹੋਣ ਦੇ ਮੁੱਦੇ ਨੂੰ ਲੈ ਕੇ ਕੈਪਟਨ ਸਰਕਾਰ ਖਿਲਾਫ ਗੁੱਸੇ ਦਾ ਕਾਰਨ ਹੈ।
ਇਹ ਵੀ ਪੜ੍ਹੋ : ਡਿਊਟੀ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ

Babita

This news is Content Editor Babita