ਪੰਜਾਬ ਭਰ ਦੇ 'ਪੈਟਰੋਲ ਪੰਪ' ਕੱਲ੍ਹ ਰਹਿਣਗੇ ਬੰਦ, ਅੱਜ ਹੀ ਕਰ ਲਓ ਇੰਤਜ਼ਾਮ

07/28/2020 9:04:22 AM

ਲੁਧਿਆਣਾ (ਖੁਰਾਣਾ) : ਪੰਜਾਬ ਵਾਸੀਆਂ ਨੂੰ ਇਸ ਗੱਲ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਕਿ ਕੱਲ੍ਹ ਮਤਲਬ ਕਿ 29 ਜੁਲਾਈ (ਬੁੱਧਵਾਰ) ਨੂੰ ਪੰਜਾਬ ਭਰ ਦੇ ਪੈਟਰੋਲ ਪੰਪ ਬੰਦ ਰਹਿਣਗੇ। ਇਸ ਦੌਰਾਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਪਰੇਸ਼ਾਨੀ ਤੋਂ ਬਚਣ ਲਈ ਲੋਕ ਅੱਜ ਆਪਣੇ ਵਾਹਨਾਂ 'ਚ ਤੇਲ ਭਰਵਾ ਲੈਣ, ਨਹੀਂ ਤਾਂ ਉਨ੍ਹਾਂ ਨੂੰ ਕਾਫੀ ਦਿੱਕਤ ਹੋਵੇਗੀ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ

ਇੱਥੇ ਦੱਸਣਾ ਜ਼ਰੂਰੀ ਰਹੇਗਾ ਕਿ ਪੈਟਰੋਲ ਪੰਪ ਡੀਲਰਾਂ ਵੱਲੋਂ 29 ਜੁਲਾਈ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਸਭ ਤੋਂ ਡੂੰਘਾ ਅਸਰ ਸ਼ਹਿਰਾਂ 'ਚ ਜਾਣ ਵਾਲੇ ਲੋਕਾਂ ’ਤੇ ਪੈਣ ਦੀਆਂ ਸੰਭਾਵਨਾਵਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸੇ ਲੜੀ ਤਹਿਤ ਪਬਲਿਕ ਟਰਾਂਸਪੋਰਟੇਸ਼ਨ ਅਤੇ ਦੁੱਧ, ਬ੍ਰੈੱਡ ਸਮੇਤ ਹੋਰ ਖਾਣ-ਪੀਣ ਦੀਆਂ ਚੀਜ਼ਾਂ ਸਪਲਾਈ ਕਰਨ ਵਾਲੇ ਵਾਹਨ ਚਾਲਕਾਂ ਨੂੰ ਵੀ ਖਾਸ ਨਜ਼ਰ ਰੱਖਣੀ ਹੋਵੇਗੀ, ਨਹੀਂ ਤਾਂ ਉਨ੍ਹਾਂ ਦੇ ਵਾਹਨਾਂ ਦਾ ਚੱਕਾ ਜਾਮ ਹੋਣ 'ਚ ਦੇਰ ਨਹੀਂ ਲੱਗੇਗੀ।

ਇਹ ਵੀ ਪੜ੍ਹੋ : 11 ਸਾਲਾਂ ਬਾਅਦ ਗੂੰਜਣੀਆਂ ਸੀ ਬੱਚੇ ਦੀਆਂ ਕਿਲਕਾਰੀਆਂ ਪਰ ਇਸ ਤੋਂ ਪਹਿਲਾਂ ਹੀ...

ਦੱਸਣਯੋਗ ਹੈ ਕਿ ਡੀਲਰਾਂ ਵੱਲੋਂ ਕੀਤੀ ਜਾਣ ਵਾਲੀ ਹੜਤਾਲ ਪੰਜਾਬ ’ਚ ਤੇਲ ਦੀਆਂ ਕੀਮਤਾਂ ਅਤੇ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਦੇ ਮੁਕਾਬਲੇ ਵੈਟ (ਟੈਕਸ) ਕਿਤੇ ਜ਼ਿਆਦਾ ਹੋਣ ਦੇ ਮੁੱਦੇ ਨੂੰ ਲੈ ਕੇ ਕੈਪਟਨ ਸਰਕਾਰ ਖਿਲਾਫ ਗੁੱਸੇ ਦਾ ਕਾਰਨ ਹੈ।
ਇਹ ਵੀ ਪੜ੍ਹੋ : ਭਾਬੀ ਤੋਂ ਦੁਖੀ ਨੌਜਵਾਨ ਨੇ ਚੁਣਿਆ ਮੌਤ ਦਾ ਰਾਹ,ਖ਼ੁਦਕੁਸ਼ੀ ਨੋਟ ਤੋਂ ਆਇਆ ਸੱਚ ਸਾਹਮਣੇ

Babita

This news is Content Editor Babita