ਪੰਜਾਬ 'ਚ ਬੰਦ ਰਹਿਣਗੇ ਪੈਟਰੋਲ ਪੰਪ, ਆਵਾਜਾਈ ਰਹੇਗੀ ਠੱਪ! ਘਰਾਂ 'ਚੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Saturday, Dec 28, 2024 - 01:21 PM (IST)
ਚੰਡੀਗੜ੍ਹ (ਵੈੱਬ ਡੈਸਕ): ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਇਸ ਬੰਦ ਨੂੰ ਲੈ ਕੇ ਇਕ ਵੀਡੀਓ ਸੰਦੇਸ਼ ਜਾਰੀ ਕੀਤੀ ਹੈ। ਇਸ ਵਿਚ ਉਨ੍ਹਾਂ ਨੇ ਦੱਸਿਆ ਹੈ ਕਿ 30 ਦਸੰਬਰ ਨੂੰ ਕੀ ਕੁਝ ਬੰਦ ਰੱਖਿਆ ਜਾਵੇਗਾ ਤਾਂ ਕਿੰਨ੍ਹਾਂ ਨੂੰ ਇਸ ਬੰਦ ਦੌਰਾਨ ਛੋਟ ਦਿੱਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਬੰਦ ਦੀ ਕਾਲ ਨੂੰ ਸਾਰੇ ਤਬਕਿਆਂ ਦਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੈਟਰੋਲ ਪੰਪ, ਗੈਸ ਏਜੰਸੀਆਂ, ਰੇਲ ਸੇਵਾਵਾਂ ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਦੁਕਾਨਾਂ ਦੇ ਸ਼ਟਰ ਬੰਦ ਰਹਿਣਗੇ। ਐਮਰਜੈਂਸੀ ਸੇਵਾਵਾਂ ਨੂੰ ਬਹਾਲ ਰੱਖਿਆ ਜਾਵੇਗਾ ਭਾਵੇਂ ਉਹ ਮੈਡੀਕਲ ਸੇਵਾਵਾਂ ਹੋਣ, ਵਿਆਹਾਂ-ਸ਼ਾਦੀਆਂ ਦਾ ਪ੍ਰੋਗਰਾਮ, ਏਅਰਪੋਰਟ ਦੀਆਂ ਜ਼ਰੂਰੀ ਸੇਵਾਵਾਂ ਚੱਲਦੀਆਂ ਰਹਿਣਗੀਆਂ। ਕਿਸੇ ਬੱਚੇ ਦੀ ਇੰਟਰਵੀਊ ਹੋਵੇ ਤਾਂ ਉਸ ਨੂੰ ਵੀ ਰੋਕਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਇਸ ਨੂੰ ਸਹਿਯੋਗ ਦੇਵੇਗਾ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਪੰਧੇਰ ਨੇ ਕਿਹਹਾ ਕਿ ਪੂਰੇ ਦੇਸ਼ ਵਿਚ ਲਿਆਂਦੀ ਗਈ ਕਾਰਪੋਰੇਟ ਨੀਤੀ 'ਤੇ ਪੂਰਾ ਪੰਜਾਬ ਸਵਾਲ ਖੜ੍ਹਾ ਕਰੇਗਾ। ਪੰਜਾਬ ਦੀ ਦੁਕਾਨਦਾਰੀ, ਲਘੂ ਉਦਯੋਗ, ਮਜ਼ਦੂਰਾਂ, ਮੁਲਾਜ਼ਮਾਂ ਸਾਰਿਆਂ ਉੱਪਰ ਕਾਰਪੋਰੇਟ ਪਾਲਸੀ ਹਮਲਾਵਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਜ਼ਿੱਦੀ ਹਨ। ਉਨ੍ਹਾਂ ਨੂੰ ਆਪਣੀ ਜ਼ਿੱਦ ਛੱਡ ਕੇ ਵਾਰਤਾ ਕਰ ਕੇ ਇਨ੍ਹਾਂ ਮੁੱਦਿਆਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਉਹ ਕਿਸਾਨਾਂ ਦੇ ਨਾਲ ਹਨ ਜਾਂ ਮੋਦੀ ਸਰਕਾਰ ਦੇ ਨਾਲ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8