ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ

Sunday, May 10, 2026 - 03:52 PM (IST)

ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ

ਚੰਡੀਗੜ੍ਹ : ਪੰਜਾਬ 'ਚ ਅੱਜ ਫਿਰ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ ਪਏ। ਦਰਅਸਲ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅਗਲੇ 48 ਘੰਟਿਆਂ ਦੌਰਾਨ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (SDMA) ਵੱਲੋਂ ਲੋਕਾਂ ਨੂੰ ਫੋਨ 'ਤੇ ਮੈਸੇਜ ਭੇਜ ਕੇ ਇਸ ਬਾਰੇ ਦੱਸਿਆ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ...

SDMA ਵੱਲੋਂ ਜਾਰੀ ਅਲਰਟ ਅਨੁਸਾਰ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ ਅਤੇ ਐਸ.ਬੀ.ਐਸ ਨਗਰ ਵਿੱਚ ਕਈ ਥਾਵਾਂ 'ਤੇ ਬਿਜਲੀ ਲਿਸ਼ਕਣ ਨਾਲ ਮੀਂਹ ਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਨੂੰ ਹੈਲਪਲਾਈਨ ਨੰਬਰ 112 'ਤੇ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News