ਪੰਜਾਬ ਸਰਕਾਰ ਦਾ ਅਹਿਮ ਐਲਾਨ, ਖੇਡ ਵਿੰਗਾਂ ਲਈ ਚੁਣੇ ਗਏ ਖਿਡਾਰੀਆਂ ਨੂੰ ਮਿਲੇਗੀ ਮੁਫ਼ਤ ਰਿਹਾਇਸ਼

Thursday, Aug 04, 2022 - 09:12 AM (IST)

ਮੋਹਾਲੀ (ਨਿਆਮੀਆਂ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਾਸਤੇ ਠੋਸ ਉਪਰਾਲੇ ਕੀਤੇ ਜਾ ਹਨ। ਇਸ ਦੇ ਨਾਲ ਹੀ ਸੂਬੇ ਅੰਦਰ ਵਿਦਿਆਰਥੀ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵੀ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ। ਇਸ ਲੜੀ ’ਚ ਸਿੱਖਿਆ ਵਿਭਾਗ ਨੇ ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਖ-ਵੱਖ ਖੇਡਾਂ ਦੇ ਸਪੋਰਟਸ ਵਿੰਗ ਲਈ ਖਿਡਾਰੀਆਂ ਦੀ ਚੋਣ ਕਰਨ ਵਾਸਤੇ ਟ੍ਰਾਇਲ ਰੱਖੇ ਹਨ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਹੁਣ PGI 'ਚ ਪੰਜਾਬ ਦੇ ਇਨ੍ਹਾਂ ਮਰੀਜ਼ਾਂ ਦਾ ਨਹੀਂ ਹੋਵੇਗਾ ਇਲਾਜ, ਜਾਣੋ ਕੀ ਹੈ ਕਾਰਨ

ਇਸ ਸਬੰਧੀ ਕੁਲਜੀਤਪਾਲ ਸਿੰਘ ਮਾਹੀ, ਡਾਇਰੈਕਟਰ ਸਿੱਖਿਆ ਵਿਭਾਗ ਸੈ. ਸਿੱ. ਪੰਜਾਬ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ 6 ਅਗਸਤ ਤੋਂ 11 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਸਕੂਲਾਂ ਅਤੇ ਨਿਰਧਾਰਿਤ ਸਥਾਨ ’ਤੇ ਟ੍ਰਾਇਲ ਲਏ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਸਕੂਲਾਂ ਲਈ ਅਹਿਮ ਖ਼ਬਰ, ਸਪੋਰਟਸ ਫੰਡ ਵਸੂਲੀ 'ਤੇ ਹਾਈਕੋਰਟ ਨੇ ਲਾਈ ਬਰੇਕ

ਚੁਣੇ ਗਏ ਖਿਡਾਰੀਆਂ ਨੂੰ ਮੁਫ਼ਤ ਰਿਹਾਇਸ਼, ਪੜ੍ਹਾਈ, ਖੇਡਾਂ ਦਾ ਸਮਾਨ ਅਤੇ 200 ਰੁਪਏ ਪ੍ਰਤੀ ਦਿਨ ਖਿਡਾਰੀ ਦੇ ਹਿਸਾਬ ਨਾਲ ਮੁਫ਼ਤ ਖ਼ੁਰਾਕ ਮੁਹੱਈਆ ਕਰਵਾਈ ਜਾਵੇਗੀ। ਖਿਡਾਰੀ ਤੋਂ ਸਪੋਰਟਸ ਵਿੰਗ ਨਾ ਛੱਡਣ ਬਾਰੇ ਇਕਰਾਰਮਨਾਮਾ ਭਰਵਾਇਆ ਜਾਵੇਗਾ। ਟ੍ਰਾਇਲ ’ਚ ਹਿੱਸਾ ਲੈਣ ਲਈ ਕੋਈ ਟੀ. ਏ., ਡੀ. ਏ. ਨਹੀਂ ਦਿੱਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News