ਬੰਬੀਹਾ ਗੈਂਗ ਦੇ 2 ਸਾਥੀ ਅਸਲੇ ਸਣੇ ਕਾਬੂ, ਪੰਜਾਬ 'ਚ ਖ਼ਤਰਨਾਕ ਵਾਰਦਾਤਾਂ ਨੂੰ ਦੇਣਾ ਚਾਹੁੰਦੇ ਸੀ ਅੰਜਾਮ

Wednesday, Oct 04, 2023 - 01:33 PM (IST)

ਬੰਬੀਹਾ ਗੈਂਗ ਦੇ 2 ਸਾਥੀ ਅਸਲੇ ਸਣੇ ਕਾਬੂ, ਪੰਜਾਬ 'ਚ ਖ਼ਤਰਨਾਕ ਵਾਰਦਾਤਾਂ ਨੂੰ ਦੇਣਾ ਚਾਹੁੰਦੇ ਸੀ ਅੰਜਾਮ

ਚੰਡੀਗੜ੍ਹ : ਪੰਜਾਬ ਪੁਲਸ ਅਤੇ ਏ. ਜੀ. ਟੀ. ਐੱਫ. ਪੰਜਾਬ ਵਲੋਂ ਸਾਂਝੇ ਆਪਰੇਸ਼ਨ ਤਹਿਤ ਐੱਸ. ਏ. ਐੱਸ. ਨਗਰ ਪੁਲਸ ਨੇ ਬੰਬੀਹਾ ਗੈਂਗ ਦੇ 2 ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਅਵਤਾਰ ਸਿੰਘ ਗੋਰਾ ਅਤੇ ਅਜੇ ਕੁਮਾਰ ਪ੍ਰੀਤ ਸ਼ਰਮਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ, ਵਿਜੀਲੈਂਸ ਨੇ ਕੱਸੀ ਕਮਰ

ਇਸ ਬਾਰੇ ਟਵੀਟ ਕਰਦਿਆਂ ਡੀ. ਜੀ. ਪੀ. ਪੰਜਾਬ ਨੇ ਦੱਸਿਆ ਕਿ ਅਵਤਾਰ ਗੋਰਾ ਗੈਂਗਸਟਰ ਗੁਰਬਖਸ਼਼ ਸੇਵੇਵਾਲ ਦਾ ਕਰੀਬੀ ਸਾਥੀ ਹੈ। ਅਵਤਾਰ ਸਨਸਨੀਖੇਜ਼ ਦੋਹਰੇ ਕਤਲਕਾਂਡ ਦਾ ਵੀ ਮੁਲਜ਼ਮ ਹੈ। ਪੁਲਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਦੋਸ਼ੀ ਗੈਂਗ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ, ਛੁਪਣਗਾਹ ਅਤੇ ਹਥਿਆਰ ਮੁਹੱਈਆ ਕਰਵਾਉਣ 'ਚ ਸ਼ਾਮਲ ਸਨ।

ਇਹ ਵੀ ਪੜ੍ਹੋ : ਮੋਹਾਲੀ ਦੇ ਰੌਬਿਨ ਸਿੰਘ ਨੇ ਕੀਤਾ ਕਮਾਲ, ਕੁਸ਼ਤੀ ਨੈਸ਼ਨਲ ਚੈਂਪੀਅਨਸ਼ਿਪ-2023 'ਚ ਜਿੱਤਿਆ ਸੋਨ ਤਮਗਾ

ਬੰਬੀਹਾ ਗੈਂਗ ਦੇ ਮੈਂਬਰਾਂ ਵੱਲੋਂ ਸੂਬੇ 'ਚ ਖ਼ਤਰਨਾਕ ਵਾਰਦਾਤਾਂ ਨੂੰ ਅੰਜਾਣ ਦੇਣ ਦੀ ਯੋਜਨਾ ਬਣਾਈ ਜਾ ਰਹੀ ਸੀ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਤੋਂ 4 ਪਿਸਤੌਲਾਂ ਅਤੇ 16 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News