ਪੰਜਾਬ ਪੁਲਸ ਦੀ ਗੱਡੀ ਨਾਲ ਵੱਡਾ ਹਾਦਸਾ, ਦੋ ਦੀ ਮੌਤ
Monday, Aug 11, 2025 - 12:15 PM (IST)

ਝਬਾਲ (ਨਰਿੰਦਰ) : ਝਬਾਲ ਨੇੜੇ ਤਰਨਤਾਰਨ ਰੋਡ 'ਤੇ ਇਕ ਮੋਟਰਸਾਈਕਲ ਅਤੇ ਪੁਲਸ ਦੀ ਬੋਲੈਰੋ ਗੱਡੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੋਈ ਮੌਤ ਹੋ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੰਨਣ ਦੇ ਦੋ ਨੌਜਵਾਨ ਵਿਕਰਮਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਅਤੇ ਸਿਮਰਨਜੀਤ ਸਿੰਘ ਪੁੱਤਰ ਸਕੱਤਰ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋਕੇ ਅੱਡਾ ਝਬਾਲ ਵੱਲ ਤਰਨਤਾਰਨ ਸਾਈਡ ਤੋਂ ਆ ਰਹੇ ਸਨ ਕਿ ਸੂਆ ਪੁੱਲ ਰੋਡ ਨੇੜੇ ਸਾਹਮਣੇ ਤੋਂ ਆ ਰਹੀ ਪੁਲਸ ਦੀ ਐੱਮ. ਟੀ ਬ੍ਰਾਂਚ ਦੀ ਬੋਲੈਰੋ ਗੱਡੀ ਨਾਲ ਇੰਨੀ ਜ਼ੋਰਦਾਰ ਟੱਕਰ ਹੋਈ ਕਿ ਦੋਵਾਂ ਨੌਜਵਾਨਾਂ ਵਿਕਰਮਜੀਤ ਸਿੰਘ ਅਤੇ ਸਿਮਰਨਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, 7 ਸਾਲ ਮਗਰੋਂ ਮੁੜ ਸ਼ੁਰੂ ਹੋ ਰਹੀ ਇਹ ਸਕੀਮ
ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਤੋਂ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਜਿਨ੍ਹਾਂ ਨੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤੀ ਪਹਿਲੀ ਕਿਸ਼ਤ, ਇਨ੍ਹਾਂ ਲੋਕਾਂ ਨੂੰ ਹੋਵੇਗਾ ਵੱਡਾ ਫਾਇਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e