ਪੰਜਾਬ ਪੁਲਸ ਦਾ ਕਾਰਨਾਮਾ, ਰੇਲਵੇ ਸਟੇਸ਼ਨ ''ਤੇ ਬਜ਼ੁਰਗ ਨੂੰ ਜੜੇ ਥੱਪੜ, ਵੀਡੀਓ ਵਾਇਰਲ

08/01/2019 7:17:58 PM

ਜਲੰਧਰ— ਪੰਜਾਬ ਪੁਲਸ ਆਪਣੇ ਕਾਰਨਾਮਿਆਂ ਕਰਕੇ ਹਮੇਸ਼ਾ ਹੀ ਚਰਚਾ 'ਚ ਰਹਿੰਦੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਰੇਲਵੇ ਸਟੇਸ਼ਨ ਤੋਂ ਸਾਹਮਣੇ ਆਇਆ ਹੈ, ਜਿੱਥੇ ਦੋ ਪੁਲਸ ਅਧਿਕਾਰੀਆਂ ਨੇ ਬਜ਼ੁਰਗ ਰਿਕਸ਼ਾ ਚਾਲਕ ਨਾਲ ਬਦਸਲੂਕੀ ਕੀਤੀ ਅਤੇ ਉਸ ਕੋਲੋਂ ਜੁਰਮਾਨਾ ਤੱਕ ਮੰਗ ਲਿਆ। ਸੋਸ਼ਲ ਮੀਡੀਆ 'ਤੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਪੰਜਾਬ ਪੁਲਸ ਦੇ ਅਧਿਕਾਰੀ ਇਕ ਗਰੀਬ ਰਿਕਸ਼ਾ ਚਾਲਕ ਨੂੰ ਕੁੱਟਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਜਲੰਧਰ ਦੇ ਰੇਲਵੇ ਸਟੇਸ਼ਨ ਦੀ ਦੱਸੀ ਜਾ ਰਹੀ ਹੈ। ਉਂਝ ਇਹ ਵੀਡੀਓ ਕਾਫੀ ਪੁਰਾਣੀ ਹੈ ਪਰ ਹੁਣ ਇਹ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਦਰਅਸਲ ਬਜ਼ੁਰਗ ਰਿਕਸ਼ਾ ਚਾਲਕ ਕਿਸੇ ਅਪਾਹਜ ਨੂੰ ਟਰੇਨ ਤੱਕ ਪਹੁੰਚਾਉਣ ਲਈ ਆਪਣਾ ਰਿਕਸ਼ਾ ਪਲੇਟਫਾਰਮ 'ਤੇ ਹੀ ਲੈ ਜਾਂਦਾ ਹੈ, ਜਿਸ ਦਾ ਪੁਲਸ ਅਧਿਕਾਰੀਆਂ ਵੱਲੋਂ ਵਿਰੋਧ ਕੀਤਾ ਜਾਂਦਾ ਹੈ। ਉਥੇ ਮੌਜੂਦ ਦੋ ਪੁਲਸ ਅਧਿਕਾਰੀਆਂ ਨੇ ਬਜ਼ੁਰਗ ਰਿਕਸ਼ਾ ਚਾਲਕ ਦੀ ਕੁੱਟਮਾਰ ਕਰਦੇ ਹੋਏ ਥੱਪੜ ਜੜ ਦਿੱਤੇ।

ਇਸ ਦੇ ਨਾਲ ਹੀ ਉਹ ਪਲੇਟਫਾਰਮ ਤੱਕ ਰਿਕਸ਼ਾ ਲੈ ਕੇ ਆਉਣ ਲਈ ਬਜ਼ੁਰਗ ਨੂੰ 800 ਦੇ ਕਰੀਬ ਜੁਰਮਾਨਾ ਦੇਣ ਦੀ ਵੀ ਗੱਲ ਕਹੀ। ਇਸ 'ਤੇ ਬਜ਼ੁਰਗ ਕਹਿੰਦਾ ਹੈ ਕਿ ਇੰਨੀ ਤਾਂ ਮੈਨੂੰ ਦਿਹਾੜੀ ਵੀ ਨਹੀਂ ਪੈਂਦੀ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਉਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਮਾਮਲੇ 'ਤੇ ਟਵੀਟ ਕਰਦੇ ਹੋਏ ਪੁਲਸ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

 

shivani attri

This news is Content Editor shivani attri