ਨਿਸ਼ਾਨੇ ''ਤੇ ਸੀ ਵੱਡਾ ਵਪਾਰੀ, ਹਥਿਆਰਾਂ ਸਣੇ ਫੜੇ ਗਏ ਦੋ ਖ਼ਤਰਨਾਕ ਗੈਂਗਸਟਰ

Saturday, Mar 21, 2026 - 05:56 PM (IST)

ਨਿਸ਼ਾਨੇ ''ਤੇ ਸੀ ਵੱਡਾ ਵਪਾਰੀ, ਹਥਿਆਰਾਂ ਸਣੇ ਫੜੇ ਗਏ ਦੋ ਖ਼ਤਰਨਾਕ ਗੈਂਗਸਟਰ

ਬਠਿੰਡਾ (ਵਿਜੇ ਵਰਮਾ) : ਪੰਜਾਬ ਵਿਚ ਅਪਰਾਧ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ (ਏਜੀਟੀਐਫ) ਨੇ ਬਠਿੰਡਾ ਪੁਲਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਦੋ ਮੁਲਜ਼ਮਾਂ ਨੂੰ ਗੈਰਕਾਨੂੰਨੀ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਅਤੇ ਵਿਕਾਸ ਅਰੋੜਾ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਬਠਿੰਡਾ ਵਿਚ ਇਕ ਵਪਾਰੀ ਨੂੰ ਲੁੱਟਣ ਦੀ ਸਾਜ਼ਿਸ਼ ਰਚ ਰਹੇ ਸਨ। ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਇਕ ਵੱਡੀ ਵਾਰਦਾਤ ਨੂੰ ਟਾਲ ਦਿੱਤਾ ਗਿਆ।

ਪੁਲਸ ਮੁਤਾਬਕ ਬਰਾਮਦ ਕੀਤੇ ਹਥਿਆਰ ਦਿੱਲੀ ਤੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਨਾਲ ਜੁੜੇ ਹੋਰ ਨੈੱਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਰਿਕਾਰਡ ਅਨੁਸਾਰ ਮੁਲਜ਼ਮ ਵਿਕਾਸ ਅਰੋੜਾ ਦਾ ਅਪਰਾਧਿਕ ਪਿਛੋਕੜ ਵੀ ਰਿਹਾ ਹੈ ਅਤੇ ਉਹ ਪਹਿਲਾਂ ਘਰੇਲੂ ਹਿੰਸਾ ਦੇ ਇਕ ਮਾਮਲੇ ਵਿਚ ਵੀ ਸ਼ਾਮਲ ਰਹਿ ਚੁੱਕਾ ਹੈ। ਕਾਰਵਾਈ ਦੌਰਾਨ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਦੇਸੀ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। 


author

Gurminder Singh

Content Editor

Related News