ਪੰਜਾਬ ਪੁਲਸ ਨੇ ਟਾਲੀ ਵੱਡੀ ਵਾਰਦਾਤ, ਡੀ. ਜੀ. ਪੀ. ਟਵੀਟ ਕਰਕੇ ਦਿੱਤੀ ਜਾਣਕਾਰੀ

Wednesday, Jul 17, 2024 - 06:31 PM (IST)

ਚੰਡੀਗੜ੍ਹ : ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਸ ਅਤੇ ਬਠਿੰਡਾ ਪੁਲਸ ਦੇ ਸਾਂਝੇ ਆਪਰੇਸ਼ਨ  ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਬੇਰਹਿਮ ਪਤੀ ਦਾ ਦਿਲ ਕੰਬਾਊ ਕਾਰਾ, ਕਤਲ ਕਰ ਨਹਿਰ 'ਚ ਸੁੱਟੀ ਪਤਨੀ ਦੀ ਲਾਸ਼

ਵਿਰੋਧੀ ਗੈਂਗ ਸੀ ਨਿਸ਼ਾਨੇ 'ਤੇ

ਪੁਲਸ ਦੀ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਉਨ੍ਹਾਂ ਨੂੰ ਵਿਦੇਸ਼ 'ਚ ਬੈਠੇ ਹੈਂਡਲਰ ਤੋਂ ਆਰਡਰ ਮਿਲਦੇ ਸਨ, ਜਿਸ ਤੋਂ ਬਾਅਦ ਇਹ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ। ਹਾਲਾਂਕਿ, ਇਸ ਵਾਰ ਇਨ੍ਹਾਂ ਨੂੰ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਇਸ ਲਈ ਉਹ ਹਥਿਆਰ ਆਦਿ ਇਕੱਠੇ ਕਰਨ ਵਿਚ ਰੁਝੇ ਸਨ। ਪੁਲਸ ਮੁਤਾਬਕ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਵੱਡੇ ਖੁਲਾਸੇ ਹੋ ਸਕਦੇ ਹਨ। 

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਵੱਡਾ ਖ਼ਤਰਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News