ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਗੋਲੀ ਮਾਰਨ ਵਾਲੇ ਦਾ ਐਨਕਾਊਂਟਰ
Monday, Oct 12, 2026 - 06:09 PM (IST)
ਅੰਮ੍ਰਿਤਸਰ : ਅਜਨਾਲਾ ਵਿਚ ਸੋਮਵਾਰ ਦੁਪਹਿਰ ਨੂੰ ਪੁਲਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਏ. ਐੱਸ. ਆਈ. ਸੁਖਚੈਨ ਸਿੰਘ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰੀ ਪੁਲਸ ਐਨਕਾਊਂਟਰ ਵਿਚ ਜ਼ਖਮੀ ਹੋ ਗਿਆ। ਦਰਅਸਲ ਪੁਲਸ ਮੁਲਜ਼ਮ ਨੂੰ ਵਾਰਦਾਤ ਵਾਲੀ ਜਗ੍ਹਾ 'ਤੇ ਲੈ ਕੇ ਪਹੁੰਚੀ ਸੀ, ਜਿੱਥੇ ਮੁਲਜ਼ਮ ਨੇ ਪੁਲਸ ਤੋਂ ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਦੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਗੋਲੀ ਲੱਗਣ ਕਾਰਣ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੋ ਸਮੇਂ ਕਈ ਥਾਵਾਂ 'ਤੇ ਰੇਡ
ਗੱਲਣ ਲੱਗਣ ਕਾਰਣ ਗੰਭੀਰ ਜ਼ਖਮੀ ਹੋਏ ਮੁਲਜ਼ਮ ਗੁਰੀ ਨੂੰ ਸਿਵਲ ਹਸਪਤਾਲ ਅਜਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਦੇ ਵੱਡੇ ਅਫ਼ਸਰ ਵੀ ਮੌਕੇ 'ਤੇ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਫੇਰਬਦਲ, ਕਈ ਥਾਣਿਆਂ ਦੇ ਐੱਸ. ਐੱਚ. ਓ. ਬਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
