ਪੰਜਾਬ ਪੁਲਸ ਨੇ ਘੇਰ ਲਏ ਬਾਘਾਪੁਰਾਣਾ ਦੇ ਪਿੰਡ, 4 ਦਰਜਨ ਤੋਂ ਵੱਧ ਮੁਲਾਜ਼ਮਾਂ ਨੇ ਸਾਂਭਿਆ ਮੋਰਚਾ

Friday, Dec 27, 2024 - 06:28 PM (IST)

ਪੰਜਾਬ ਪੁਲਸ ਨੇ ਘੇਰ ਲਏ ਬਾਘਾਪੁਰਾਣਾ ਦੇ ਪਿੰਡ, 4 ਦਰਜਨ ਤੋਂ ਵੱਧ ਮੁਲਾਜ਼ਮਾਂ ਨੇ ਸਾਂਭਿਆ ਮੋਰਚਾ

ਬਾਘਾਪੁਰਾਣਾ (ਅਜੇ ਅਗਰਵਾਲ) : ਗੌਰਵ ਯਾਦਵ ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਘੇਰਾਬੰਦੀ ਅਤੇ ਸਰਚ ਅਪਰੇਸ਼ਨ (CASO) ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਅੱਜ ਅਜੈ ਗਾਂਧੀ, IPS, ਐੱਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਵਿਚ ਜੋਰਾ ਸਿੰਘ ਉਪ ਕਪਤਾਨ ਪੁਲਸ ਬਾਘਾ ਪੁਰਾਣਾ, ਇੰਸਪੈਕਟਰ ਜਸਵਰਿੰਦਰ ਸਿੰਘ ਮੁੱਖ ਅਫਸਰ ਥਾਣਾ ਬਾਘਾ ਪੁਰਾਣਾ ਵੱਲੋਂ ਪੁਲਸ ਫੋਰਸ ਨਾਲ ਸਬ-ਡਵੀਜਨ ਬਾਘਾ ਪੁਰਾਣਾ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਜਗ੍ਹਾ 'ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 1 ਡੀ.ਐੱਸ.ਪੀ, 2 ਥਾਣਿਆ ਦੇ ਮੁੱਖ ਅਫਸਰ, 50 (ਐੱਨ.ਜੀ.ਓ ਅਤੇ ਈ.ਪੀ.ਓ), ਪੁਲਸ ਕਰਮਚਾਰੀਆਂ ਵੱਲੋਂ ਸਬ-ਡਵੀਜਨ ਬਾਘਾ ਪੁਰਾਣਾ ਅਧੀਨ ਆਉਂਦੇ ਪਿੰਡ ਸੰਗਤਪੁਰਾ, ਰਾਜਿਆਣਾ ਅਤੇ ਮਹੰਤਾਂ ਵਾਲਾ ਮੁਹੱਲਾ ਬਾਘਾ ਪੁਰਾਣਾ ਵਿਚ ਘੇਰਾਬੰਦੀ ਕਰਕੇ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ : ਅਣਖ ਖਾਤਰ ਪੰਜਾਬ 'ਚ ਵੱਡੀ ਵਾਰਦਾਤ, ਸਾਰਾ ਦਿਨ ਘਰੋਂ ਬਾਹਰ ਰਹੀ ਭੈਣ ਸ਼ਾਮੀ ਆਈ ਤਾਂ ਭਰਾ ਨੇ...

ਇਸ ਆਪਰੇਸ਼ਨ ਦੌਰਾਨ ਮਨਦੀਪ ਸਿੰਘ ਉਰਫ ਕਾਲੂ ਪੁੱਤਰ ਨੈਬ ਸਿੰਘ ਵਾਸੀ ਸੰਗਤਪੁਰਾ ਪਾਸੋਂ ਚੋਰੀ ਦਾ ਮੋਟਰਸਾਈਕਲ ਸੀ.ਡੀ. ਡੀਲਕਸ ਬਰਾਮਦ ਕੀਤਾ ਅਤੇ ਹਰਜੀਤ ਸਿੰਘ ਪੁੱਤਰ ਜਸਵੀਰ ਸਿੰਘ, ਰਣਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀਆਨ ਸੰਗਤਪੁਰਾ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਇਲਾਵਾ ਲਵਪ੍ਰੀਤ ਸਿੰਘ ਉਰਫ ਚੀਮਾ ਪੁੱਤਰ ਗੁਰਚਰਨ ਸਿੰਘ ਵਾਸੀ ਸੰਗਤਪੁਰਾ ਅਤੇ ਲਵਪ੍ਰੀਤ ਸਿੰਘ ਉਰਫ ਲੱਭੂ ਪੁੱਤਰ ਬੂਟਾ ਸਿੰਘ ਵਾਸੀ ਰਾਜਿਆਣਾ ਨੂੰ ਗ੍ਰਿਫਤਾਰ ਕਰਕੇ ਦੋਵਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇੰਨ੍ਹਾ ਮੁਲਜ਼ਮਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਮੁਲਜ਼ਮਾਂ ਪਾਸੋਂ ਪੁੱਛਗਿੱਛ ਕਰਕੇ ਬੈਕਵਰਡ-ਫਾਰਵਰਡ ਲਿੰਕ ਪਤਾ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 


author

Gurminder Singh

Content Editor

Related News