ਪੰਜਾਬ ਪੁਲਸ ਨੇ ਸੀਲ ਕਰ ''ਤਾ ਹਰਿਆਣਾ ਨਾਲ ਲੱਗਦਾ ਬਾਰਡਰ, ਭਾਰੀ ਗਿਣਤੀ ''ਚ ਫੋਰਸ ਤਾਇਨਾਤ
Tuesday, Mar 25, 2025 - 05:57 PM (IST)

ਤਲਵੰਡੀ ਸਾਬੋ (ਮੁਨੀਸ਼) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਿੱਥੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ, ਉਥੇ ਹੀ ਪੁਲਸ ਵੱਲੋਂ ਵੱਖ-ਵੱਖ ਤਰ੍ਹਾਂ ਦੇ ਆਪ੍ਰੇਸ਼ਨ ਚਲਾ ਕੇ ਨਸ਼ਾ ਸਮੱਗਲਰਾਂ ਖ਼ਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਬ-ਡਵੀਜ਼ਨ ਤਲਵੰਡੀ ਸਾਬੋ ਵਿਖੇ ਇੰਟਰ ਸਟੇਟ ਆਪ੍ਰੇਸ਼ਨ ਸੀਲ-10 ਤਹਿਤ ਪਿੰਡ ਨਥੇਹਾ ਵਿਖੇ ਪੰਜਾਬ-ਹਰਿਆਣਾ ਸਰਹੱਦ ’ਤੇ ਨਾਕਾਬੰਦੀ ਕਰਕੇ ਵਿਸ਼ੇਸ਼ ਚੈਕਿੰਗ ਕੀਤੀ ਗਈ, ਜਿਸ ਦੌਰਾਨ ਅਮਰਜੀਤ ਸਿੰਘ ਐੱਸ.ਪੀ. (ਪੀ.ਬੀ.ਆਈ.) ਬਠਿੰਡਾ ਅਤੇ ਰਜੇਸ਼ ਸਨੇਹੀ ਡੀ.ਐੱਸ.ਪੀ. ਤਲਵੰਡੀ ਸਾਬੋ ਵੀ ਨਾਕਬੰਦੀ ਦੌਰਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਖ਼ਬਰ
ਅਮਰਜੀਤ ਸਿੰਘ ਐੱਸ.ਪੀ. (ਪੀ.ਬੀ.ਆਈ.) ਬਠਿੰਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਮਾੜੇ ਅਨਸਰਾਂ ’ਤੇ ਨਕੇਲ ਕੱਸਣ, ਨਸ਼ਾ ਸਮੱਗਲਿੰਗ ਨੂੰ ਰੋਕਣ ਅਤੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਬਠਿੰਡਾ ਪੁਲਸ ਵੱਲੋਂ ਜ਼ਿਲ੍ਹਾ ਬਠਿੰਡਾ ਦੀਆਂ ਅੰਤਰ-ਜ਼ਿਲ੍ਹਾ ਸਰਹੱਦਾਂ ’ਤੇ ਇੰਟਰ ਸਟੇਟ ਆਪ੍ਰੇਸ਼ਨ ਸੀਲ-10 ਚਲਾਇਆ ਗਿਆ, ਜਿਸ ਦੌਰਾਨ ਤਲਵੰਡੀ ਸਾਬੋ ਵੱਲੋਂ 2 ਥਾਵਾਂ ਤੇ ਰਾਮਾਂ ਮੰਡੀ ਪੁਲਸ ਵੱਲੋਂ 4 ਥਾਵਾਂ ’ਤੇ ਨਾਕਾਬੰਦੀ ਕਰ ਕੇ ਪੰਜਾਬ ਵਿਚ ਆਉਣ ਵਾਲੇ ਵੱਖ-ਵੱਖ ਤਰ੍ਹਾਂ ਦੇ ਵਾਹਨਾਂ ਦੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ : ਡਿਫਾਲਟਰ ਖਪਤਕਾਰਾਂ 'ਤੇ ਵੱਡਾ ਐਕਸ਼ਨ, ਬਿਜਲੀ ਵਿਭਾਗ ਨੇ ਆਖਿਰ ਸ਼ੁਰੂ ਕੀਤੀ ਕਾਰਵਾਈ
ਰਜੇਸ਼ ਸਨੇਹੀ ਡੀ. ਐੱਸ. ਪੀ. ਤਲਵੰਡੀ ਸਾਬੋ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਸ ਦਾ ਸਹਿਯੋਗ ਕਰਨ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਪੁਲਸ ਨੂੰ ਦੇਣ। ਸੂਚਨਾ ਦੇਣ ਵਾਲਿਆਂ ਦਾ ਨਾਂ ਤੇ ਪਤਾ ਗੁਪਤ ਰੱਖਿਆ ਜਾਵੇਗਾ ਅਤੇ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। ਇਸ ਮੌਕੇ ਪਰਬਤ ਸਿੰਘ ਥਾਣਾ ਮੁਖੀ ਤਲਵੰਡੀ ਸਾਬੋ ਅਤੇ ਅਜੈਪਾਲ ਸਿੰਘ ਚੌਕੀ ਇੰਚਾਰਜ ਸੀਗੋ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਸ ਫੋਰਸ ਮੌਜੂਦ ਸੀ।
ਇਹ ਵੀ ਪੜ੍ਹੋ : ਵਾਹਨਾਂ ਲਈ ਨਵੀਂ ਰਜਿਸਟਰੇਸ਼ਨ ਨੰਬਰ ਪਲੇਟ ਕੀਤੀ ਗਈ ਤਿਆਰ, ਖਾਸੀਅਤ ਜਾਣ ਉੱਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e