ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ, ਭਾਰੀ ਫੋਰਸ ਕੀਤੀ ਗਈ ਤਾਇਨਾਤ
Monday, May 05, 2025 - 06:20 PM (IST)

ਲੌਂਗੋਵਾਲ (ਵਸ਼ਿਸਟ,ਵਿਜੇ) : ਐਤਵਾਰ ਰਾਤ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕਿਸਾਨਾਂ ਵਲੋ ਥਾਣਾ ਘੇਰਣ ਦੇ ਕੀਤੇ ਐਲਾਨ ਤੋਂ ਬਾਅਦ ਅੱਜ ਕਸਬਾ ਲੌਂਗੋਵਾਲ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਸਵੇਰ ਤੋਂ ਹੀ ਸੈਂਕੜੇ ਪੁਰਸ਼ ਅਤੇ ਮਹਿਲਾ ਪੁਲਸ ਮੁਲਾਜ਼ਮਾਂ ਨੂੰ ਵੱਖ-ਵੱਖ ਥਾਂਵਾਂ 'ਤੇ ਤਾਇਨਾਤ ਕੀਤਾ ਗਿਆ। ਥਾਣਾ ਲੌਂਗੋਵਾਲ ਵਿਚ ਵੀ ਵੱਡੀ ਗਿਣਤੀ ਵਿਚ ਮੁਲਾਜ਼ਮ ਤਾਇਨਾਤ ਕੀਤੇ ਗਏ। ਵਰਨਣਯੋਗ ਹੈ ਕਿ ਕੱਲ੍ਹ ਕੈਬਨਿਟ ਮੰਤਰੀ ਅਮਨ ਅਰੋੜਾ ਇਥੇ ਨਵੇਂ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਆਏ ਸਨ ਤਾਂ ਭਾਰਤੀ ਕਿਸਾਨ ਯੂਨੀਅਨ (ਅਜ਼ਾਦ) ਦੇ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਨੂੰ ਸਵਾਲ ਜਵਾਬ ਕਰਨ ਲਈ ਕਿਸਾਨ ਗੁੱਗਾ ਮਾੜੀ ਨੇੜੇ ਇਕੱਠੇ ਹੋਏ ਸਨ। ਜਦ ਕਿਸਾਨਾਂ ਨੇ ਸਮਾਗਮ ਵਾਲੀ ਥਾਂ ਜਾਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਆਗੂਆਂ ਅਤੇ ਪੁਲਸ ਦਰਮਿਆਨ ਹੋਈ ਧੱਕਾ ਮੁੱਕੀ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਸਿੱਧੀ ਚਿਤਾਵਨੀ
ਇਸ ਉਪਰੰਤ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਬਲਜਿੰਦਰ ਸਿੰਘ ਲੌਂਗੋਵਾਲ, ਕੁਵਿੰਦਰ ਸੋਨੀ, ਹੈਪੀ ਨਮੋਲ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਸੀ। ਇਸ ਤੋਂ ਬਾਅਦ ਰੋਹ ਵਿਚ ਆਏ ਕਿਸਾਨਾਂ ਨੇ ਅੱਜ ਥਾਣਾ ਲੌਂਗੋਵਾਲ ਨੂੰ ਘੇਰਣ ਦਾ ਐਲਾਨ ਕੀਤਾ ਸੀ। ਜਿਸ ਦੇ ਚੱਲਦਿਆ ਭਾਵੇਂ ਅੱਜ ਸਾਰਾ ਦਿਨ ਪੁਲਸ ਚੌਕਸ ਰਹੀ ਪਰ ਕਿਸੇ ਵੀ ਜੱਥੇਬੰਦੀ ਵਲੋ ਥਾਣਾ ਘੇਰਣ ਜਾਂ ਧਰਨੇ ਵਰਗੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਮਾਹੌਲ ਸ਼ਾਂਤੀਪੂਰਨ ਰਿਹਾ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਨਵੀਂ ਮੁਸੀਬਤ, ਇਨ੍ਹਾਂ ਤਾਰੀਖਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ
ਕੀ ਕਹਿੰਦੇ ਨੇ ਥਾਣਾ ਮੁਖੀ
ਥਾਣਾ ਲੌਂਗੋਵਾਲ ਦੇ ਐੱਸ. ਐੱਚ. ਓ. ਇੰਸਪੈਕਟਰ ਬਲਵੰਤ ਸਿੰਘ ਬਲਿੰਗ ਨਾਲ ਜਦ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਕੱਲ ਦੇ ਘਟਨਾਕ੍ਰਮ ਤੋਂ ਬਾਅਦ ਕਸਬੇ ਵਿਚ ਅਮਨ ਸ਼ਾਂਤੀ ਅਤੇ ਸੁਰੱਖਿਆ ਬਣਾਏ ਰੱਖਣ ਲਈ ਜੋ ਕਰਵਾਈ ਕੀਤੀ ਗਈ, ਉਸ ਤੋਂ ਬਾਅਦ ਜਥੇਬਦੀ ਵਲੋਂ ਅੱਜ ਥਾਣਾ ਘੇਰਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਜ ਪੁਲਸ ਬਲ ਤਾਇਨਾਤ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਵਿਚ ਬੀੜੀ ਨੂੰ ਲੈ ਕੇ ਪੈ ਗਿਆ ਰੌਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e