ਪੈਟਰੋਲ ਪੰਪ ਬੰਦ ਕੀਤੇ ਜਾਣ ਦੀਆਂ ਅਫ਼ਵਾਹਾਂ ’ਤੇ ਪੰਜਾਬ ਪੁਲਸ ਸਖ਼ਤ, ਦਿੱਤੀ ਚਿਤਾਵਨੀ

Monday, Jan 25, 2021 - 10:25 PM (IST)

ਚੰਡੀਗੜ੍ਹ : ਪੰਜਾਬ ਪੁਲਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਅਸਫ਼ਲ ਕਰਨ ਲਈ ਸੂਬੇ ਵਿਚ ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਅਫ਼ਵਾਹ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 26 ਜਨਵਰੀ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ

ਇਸ ਪੋਸਟ ਨੂੰ ਫਰਜ਼ੀ ਕਰਾਰ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ) ਲੋਕ ਸੰਪਰਕ ਅਤੇ ਨਿਊ ਏਜ ਮੀਡੀਆ, ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਪੈਟਰੋਲ ਪੰਪਾਂ ਨੂੰ ਬੰਦ ਕੀਤੇ ਜਾਣ ਸਬੰਧੀ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਨੇ ਅਜਿਹੀਆਂ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ।

ਇਹ ਵੀ ਪੜ੍ਹੋ : ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਆਖੀ ਵੱਡੀ ਗੱਲ

ਏ. ਡੀ. ਜੀ. ਪੀ. ਰਾਏ ਨੇ ਦੱਸਿਆ ਕਿ ਇਸ ਅਣਅਧਿਕਾਰਤ ਪੋਸਟ ਨੂੰ ਹਟਾਉਣ ਲਈ ਫੇਸਬੁੱਕ, ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਈਬਰ ਕ੍ਰਾਈਮ ਸੈੱਲ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਇਸ ਪੋਸਟ ਨੂੰ ਵਾਇਰਲ ਕਰਨ ਵਾਲੇ ਵਿਅਕਤੀਆਂ ਦਾ ਪਤਾ ਲਗਾਉਣ ਲਈ ਕੰਮ ਕਰ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਟਿੱਕਰੀ ਬਾਰਡਰ ਤੋਂ ਫਿਰ ਆਈ ਮਾੜੀ ਖ਼ਬਰ, ਸੰਘਰਸ਼ ਦੇ ਲੇਖੇ ਲੱਗਿਆ ਪਿੰਡ ਧਿੰਗੜ੍ਹ ਦਾ ਗੁਰਮੀਤ


Gurminder Singh

Content Editor

Related News