ਮੋਗਾ ''ਚ ਟਲੀ ਵੱਡੀ ਵਾਰਦਾਤ, ਡੀਜੀਪੀ ਨੇ ਖੁਦ ਕੀਤਾ ਟਵੀਟ

Monday, Oct 21, 2024 - 04:48 PM (IST)

ਮੋਗਾ : ਮੋਗਾ ਪੁਲਸ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਸੰਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਮੋਗਾ ਦੇ ਇਕ ਵਪਾਰੀ ਤੋਂ ਪੈਸੇ ਵਸੂਲਣ ਦੀ ਯੋਜਨਾ ਬਣਾ ਰਹੇ ਸਨ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਦੀਵਾਲੀ ਤੋਂ ਪਹਿਲਾਂ ਸਿਹਤ ਮੰਤਰੀ ਦਾ ਵੱਡਾ ਬਿਆਨ

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੋ ਵੱਖ-ਵੱਖ ਗੈਂਗਾਂ ਨਾਲ ਜੁੜੇ ਹੋਏ ਹਨ। ਇਸ ਮਾਮਲੇ ਵਿਚ ਦੋ ਵੱਖ-ਵੱਖ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਫੜੇ ਗਏ ਮੁਲਜ਼ਮਾਂ ਵਿਚੋਂ ਇਕ ਲੱਕੀ ਪਟਿਆਲਾ ਦੇ ਸਿੱਧੇ ਸੰਪਰਕ ਵਿਚ ਸੀ ਜਦਕਿ ਦੂਜੇ ਮੁਲਜ਼ਮ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੈ। ਇਹ ਦੋਵੇਂ ਗੈਂਗ ਇਕ ਦੂਜੇ ਦੇ ਖ਼ਿਲਾਫ ਹਨ। ਪੁਲਸ ਹੁਣ ਇਹ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਮੁਲਜ਼ਮ ਕੋਲ ਹਥਿਆਰ ਕਿੱਥੋਂ ਆਏ ਸਨ। 

ਇਹ ਵੀ ਪੜ੍ਹੋ : ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ 'ਚ 2 ਸ਼ੂਟਰਾਂ ਦੇ ਸਕੈੱਚ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News