3 ਸਾਲ ''ਚ ਪੰਜਾਬ ਪੁਲਸ ਨੇ ਸੂਬੇ ''ਚ ਗੈਂਗਸਟਰ ਕਲਚਰ ''ਤੇ ਪਾਇਆ ਕਾਬੂ : ਦਿਨਕਰ ਗੁਪਤਾ

01/25/2020 4:09:16 PM

ਨਵਾਂਸ਼ਹਿਰ (ਮਨੋਰੰਜਨ)— ਪੰਜਾਬ ਪੁਲਸ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਪਿਛਲੇ 3 ਸਾਲਾ 'ਚ ਪੰਜਾਬ ਪੁਲਸ ਨੇ ਸੂਬੇ 'ਚ ਗੈਂਗਸਟਾਰ ਕਲਚਰ 'ਤੇ ਕਾਬੂ ਪਾ ਲਿਆ ਹੈ। ਪੁਲਸ ਵੱਲੋਂ ਜ਼ਿਆਦਾਤਰ ਗੈਂਗਸਟਾਰਾਂ ਨੂੰ ਫੜ ਕੇ ਸਲਾਖਾਂ ਦੇ ਪਿੱਛੇ ਭੇਜਿਆ ਜਾ ਚੁੱਕਾ ਹੈ। ਬਚੇ ਖੁੱਚੇ ਤਿੰਨ-ਚਾਰ ਗੈਂਗਸਟਾਰ ਸੂਬਾ ਛੱਡ ਕੇ ਵਿਦੇਸ਼ਾਂ 'ਚ ਭੱਜ ਗਏ ਹਨ। ਉਨ੍ਹਾਂ ਨੂੰ ਵੀ ਵਿਦੇਸ਼ਾਂ ਤੋਂ ਫੜ ਕੇ ਲਿਆ ਕੇ ਜੇਲ 'ਚ ਪਾਇਆ ਜਾਵੇਗਾ। ਡੀ. ਜੀ. ਪੀ. ਦਿਨਕਰ ਗੁਪਤਾ ਕਾਠਗੜ 'ਚ ਕਰੀਬ ਦੋ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਾਡਰਨ ਪੁਲਸ ਸਟੇਸ਼ਨ ਦਾ ਉਦਘਾਟਨ ਕਰਨ ਆਏ ਸਨ।

ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਰਾਜ 'ਚ ਨਸ਼ੇ ਅਤੇ ਹਥਿਆਰਾਂ ਨੂੰ ਵਧਾ ਕੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਵਾਲਿਆਂ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ 'ਤੇ ਮਾਨਸਿਕ ਤੌਰ 'ਤੇ  ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਰਾਜ 'ਚ ਲੇਖਕਾਂ ਅਤੇ ਗੀਤਕਾਰਾਂ ਦੇ ਨਾਲ ਇਕ ਬੈਠਕ ਕਰਕੇ ਇਸ ਮੁੱਦੇ 'ਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ੇ ਤੋਂ ਬਚਾਉਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਵੀ. ਆਈ. ਪੀ. ਕਲਚਰ ਨੂੰ ਖਤਮ ਕਰਨੇ ਲਈ ਮਾਣਯੋਗ ਹਾਈਕੋਟ ਵੱਲੋਂ ਜਾਰੀ ਹੁਕਮਾਂ ਦੀ ਕਿਸੇ ਸਰਕਾਰੀ ਜਾ ਪ੍ਰਾਈਵੇਟ ਵਾਹਨ 'ਤੇ ਅਹੁਦਾ ਜਾਂ ਹੋਰ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਲਿਖੀ ਹੋਣੀ ਚਾਹੀਦੀ, ਇਸ ਨੂੰ ਰਾਜ 'ਚ ਪੂਰੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਉਨਾ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪਹਿਲਾ ਹੀ ਰਾਜ 'ਚ ਵੀ. ਆਈ. ਪੀ. ਕਲਚਰ ਨੂੰ ਖਤਮ ਕਰਨੇ ਲਈ 900 ਦੇ ਕਰੀਬ ਗੰਨਮੈਨਾਂ ਨੂੰ ਹਟਾ ਕੇ ਵਿਭਾਗੀ 'ਚ ਡਿਊਟੀ ਦਿੱਤੀ ਗਈ ਹੈ।

ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਵਿਭਾਗ 'ਚ ਡਿਊਟੀ 'ਚ ਕੌਤਾਹੀ ਅਤੇ ਗਲਤ ਵਿਵਹਾਰ ਕਰਨੇ ਵਾਲੇ ਕਿਸੇ ਵੀ ਪੁਲਸ ਅਧਿਕਾਰੀ ਅਤੇ ਕਰਮਚਾਰੀ ਨੂੰ ਸਹਿਣ ਨਹੀ ਕੀਤਾ ਜਾਵੇਗਾ। ਮੋਹਾਲੀ ਦੇ ਡੀ. ਐੱਸ. ਪੀ. ਅਤੁਲ ਸੋਨੀ ਨੂੰ ਸਸਪੈਂਡ ਕਰਨ ਲਈ ਸਿਫਾਰਿਸ਼ ਨਾਲ ਹੀ ਉਸ ਦੇ ਖਿਲਾਫ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਪੁਲਸ ਦੇ ਅਕਸ ਨੂੰ ਖਰਾਬ ਕਰਨ ਵਾਲੇ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀ ਜਾਵੇਗਾ। ਇਸ ਮੌਕੇ 'ਤੇ ਐੱਮ. ਡੀ. ਪੰਜਾਬ ਪੁਲਸ ਹਾਊਸਿੰਗ ਕਾਰਪੋਰੇਸ਼ਨ ਆਈ. ਪੀ. ਐੱਸ. ਐੱਮ. ਕੇ ਤਿਵਾੜੀ, ਡੀ. ਆਈ. ਜੀ. ਲੁਧਿਆਣਾ ਰੇਂਜ ਜਸਕਰਨ ਸਿੰਘ, ਐੱਸ. ਐੱਸ. ਪੀ. ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਅਲਕਾ ਮੀਨਾ, ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਕਾਠਗੜ ਦੇ ਸਰਪੰਚ ਡਾ. ਗੁਰਨਾਮ ਸਿੰਘ ਚਾਹਲ ਅਤੇ ਪੁਲਸ ਦੇ ਕਈ ਉੱਚ ਅਧਿਕਾਰੀ ਮੌਜੂਦ ਰਹੇ।

shivani attri

This news is Content Editor shivani attri