ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

Tuesday, Apr 21, 2026 - 12:56 PM (IST)

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਫਗਵਾੜਾ (ਜਲੋਟਾ) : ਫਗਵਾੜਾ ਵਿਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਡੀ. ਐੱਸ. ਪੀ. ਯੋਗੇਸ਼ ਕੁਮਾਰ ਦੀ ਸ਼ੱਕੀ ਹਾਲਾਤ ਵਿਚ ਕਥਿਤ ਤੌਰ 'ਤੇ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਇਹ ਘਟਨਾ ਸਵੇਰੇ ਲਗਭਗ 7.30 ਵਜੇ ਸਥਾਨਕ ਪੁਲਸ ਸਟੇਸ਼ਨ ਸਦਰ ਫਗਵਾੜਾ ਦੇ ਕੋਲ ਸਥਿਤ ਉਨ੍ਹਾਂ ਦੇ ਸਰਕਾਰੀ ਆਵਾਸ ਵਿਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਉਨ੍ਹਾਂ ਦੇ ਛਾਤੀ ਵਿਚ ਲੱਗੀ ਜਿਸ ਤੋਂ ਤੁਰੰਤ ਬਾਅਦ ਉਨਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਯੋਗੇਸ਼ ਕੁਮਾਰ ਹਾਲ ਹੀ ਵਿਚ ਏ. ਐੱਨ. ਟੀ. ਐੱਫ. ਪੰਜਾਬ ਤੋਂ ਟ੍ਰਾਂਸਫਰ ਹੋ ਕੇ ਚੰਡੀਗੜ੍ਹ ਵਿਚ ਏ. ਜੀ. ਸੀ. ਐੱਮ. ਐੱਸ. ਬੋਈ ਵਿਚ ਕੰਮ ਕਰ ਰਹੇ ਸਨ। 

ਇਹ ਵੀ ਪੜ੍ਹੋ : ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ

ਸ਼ੁਰੂਆਤੀ ਜਾਣਕਾਰੀ ਵਿਚ ਸਾਹਮਣੇ ਆਇਆ ਹੈ ਕਿ ਸਵੇਰੇ ਜਦੋਂ ਉਹ ਆਪਣੀ ਸਰਕਾਰੀ ਰਿਵਾਲਵਰ ਨੂੰ ਸਾਫ ਕਰ ਰਹੇ ਸਨ ਤਾਂ ਅਚਾਨਕ ਗੋਲੀ ਚੱਲ ਗਈ ਜੋ ਯੋਗੇਸ਼ ਕੁਮਾਰ ਦੇ ਸੀਨੇ ਵਿਚ ਜਾ ਲੱਗੀ। ਗੋਲੀ ਦੀ ਆਵਾਜ਼ ਸੁਣਨ ਤੋਂ ਬਾਅਦ ਨੇੜੇ ਰਹਿਣ ਵਾਲੇ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੀ ਅਤੇ ਉਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ। ਸਮਾਚਾਰ ਲਿਖਣ ਤੱਕ ਪੁਲਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਅਜੇ ਇਹ ਤੱਥ ਸਾਫ਼ ਨਹੀਂ ਹੋ ਸਕਿਆ ਹੈ ਕਿ ਇਹ ਘਟਨਾ ਅਚਾਨਕ ਵਾਪਰੀ ਹੈ ਜਾਂ ਕੁਝ ਹੋਰ ਹੈ। ਪੁਲਸ ਨੇ ਮ੍ਰਿਤਕ ਡੀ. ਐੱਸ. ਪੀ. ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ : ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ ਅਮੀਰ ‘ਨਵਾਬਜ਼ਾਦੇ’ ਨਿਸ਼ਾਨੇ 'ਤੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News