ਪੰਜਾਬ ਪੁਲਸ ਦੇ ਏਐੱਸਆਈ ਦੀ ਡਿਊਟੀ ਦੌਰਾਨ ਮੌਤ
Saturday, Mar 15, 2025 - 12:38 PM (IST)

ਅੱਚਲ ਸਾਹਿਬ (ਗੋਰਾ ਚਾਹਲ) : ਨਜ਼ਦੀਕ ਪੈਂਦੇ ਪੰਜਗਰਾਈਆਂ ਵਿਖੇ ਏ. ਐੱਸ. ਆਈ. ਸੁਖਦੇਵ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਏ. ਐੱਸ. ਆਈ. ਸੁਖਦੇਵ ਸਿੰਘ ਦੇ ਭਰਾ ਭਗਵੰਤ ਸਿੰਘ, ਗੁਰਦੇਵ ਸਿੰਘ ਮੈਂਬਰ ਪੰਚਾਇਤ ਨੇ ਦੱਸਿਆ ਸਾਡਾ ਭਰਾ ਪੀ. ਪੀ. ਏ. ਅਕੈਡਮੀ ਫਿਲੌਰ ਵਿਖੇ ਪੰਜਾਬ ਪੁਲਸ ਦੇ ਜਵਾਨਾਂ ਨੂੰ ਟ੍ਰੇਨਿੰਗ ਦਿੰਦਾ ਸੀ। ਸੁਖਦੇਵ ਸਿੰਘ ਦੀ ਸਿਹਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਡੀ. ਐੱਮ. ਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਡਿਫਾਲਟਰਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ, ਦਿੱਤਾ ਗਿਆ ਆਖਰੀ ਮੌਕਾ
ਏ. ਐੱਸ. ਆਈ. ਸੁਖਦੇਵ ਸਿੰਘ ਦਾ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਪੰਜ ਗਰਾਈਆਂ ਵਿਖੇ ਪੰਜਾਬ ਪੁਲਸ ਬਟਾਲਾ ਦੀ ਟੁਕੜੀ ਵੱਲੋਂ ਸਲਾਮੀ ਦੇਣ ਤੋਂ ਬਾਅਦ ਕੀਤਾ ਗਿਆ। ਮ੍ਰਿਤਕ ਏ. ਐੱਸ. ਆਈ. ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। ਇਸ ਦੁਖਦਾਈ ਘਟਨਾ ਸਮੇਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਨ, ਮਨਦੀਪ ਸਿੰਘ ਰੰਗੜ ਨੰਗਲ ਹਲਕਾ ਇੰਚਾਰਜ ਕਾਂਗਰਸ ਪਾਰਟੀ, ਪ੍ਰਧਾਨ ਬੀਰਪਾਲ ਸਿੰਘ, ਸਰਪੰਚ ਗੁਰਦੀਪ ਸਿੰਘ ਹਰਧਾਨ, ਸਰਪੰਚ ਸਿਕੰਦਰ ਸਿੰਘ ਕਰਨਾਮਾ, ਡੀ. ਐੱਸ. ਪੀ. ਹਰਕ੍ਰਿਸ਼ਨ ਸਿੰਘ ਸ੍ਰੀ ਹਰਗੋਬਿੰਦਪੁਰ, ਐੱਸ. ਐੱਚ. ਓ. ਗਗਨਦੀਪ ਸਿੰਘ ਰੰਗੜ ਨੰਗਲ, ਪ੍ਰਿੰਸੀਪਲ ਸੁਲੱਖਣ ਸਿੰਘ, ਚੇਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ, ਸਰਪੰਚ ਗੁਰਦੀਪ ਸਿੰਘ, ਏਐੱਸਆਈ ਰਣਜੀਤ ਸਿੰਘ, ਤੋਂ ਇਲਾਵਾ ਹੋਰ ਵੀ ਰਾਜਨੀਤਿਕ ਧਾਰਮਿਕ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।