ਪੰਜਾਬ ਪੁਲਸ ਨੇ ਕਰਨਜੀਤ ਜੱਸਾ ਦਾ ਕੀਤਾ ਐਨਕਾਊਂਟਰ
Tuesday, Oct 07, 2025 - 01:56 PM (IST)

ਨਵਾਂਸ਼ਹਿਰ : ਨਵਾਂਸ਼ਹਿਰ ਵਿਚ ਪੁਲਸ ਦਾ ਗੈਂਗਸਟਰ ਨਾਲ ਮੁਕਾਬਲਾ ਹੋ ਗਿਆ, ਇਸ ਦੌਰਾਨ ਦੋਵਾਂ ਪਾਸਿਓਂ ਗੋਲੀਆਂ ਚੱਲੀਆਂ ਅਤੇ ਜ਼ਖਮੀ ਹੋਏ ਗੈਂਗਸਟਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਗੈਂਗਸਟਰ ਤੋਂ ਹਥਿਆਰ ਵੀ ਬਰਾਮਦ ਹੋਇਆ ਹੈ, ਜਿਸ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਜ਼ਖਮੀ ਨੂੰ ਇਲਾਜ ਲਈ ਬੰਗਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜ਼ਖਮੀ ਗੈਂਗਸਟਰ ਕਰਨਜੀਤ ਸਿੰਘ ਜੱਸਾ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਪਾਲਣ (ਜਲੰਧਰ) ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ਐੱਨ. ਓ. ਸੀ. ਕਰਵਾਉਣ ਵਾਲਿਆਂ ਨੂੰ ਝਟਕਾ, ਹੁਣ ਪਿਆ ਨਵਾਂ ਪੰਗਾ
ਇਥੇ ਇਹ ਦੱਸਣਯੋਗ ਹੈ ਕਿ ਪਿੰਡ ਹੈਪੋਵਾਲ ਵਿਚ ਖੇਤਾਂ ਵਿਚ ਕੰਮ ਕਰਦੇ ਸਮੇਂ ਸਰਪੰਚ ਗੁਰਿੰਦਰ ਸਿੰਘ 'ਤੇ ਹਾਲ ਹੀ ਵਿਚ ਗੋਲੀਬਾਰੀ ਹੋਈ ਸੀ, ਦੋਸ਼ ਹੈ ਕਿ ਇਹ ਗੋਲੀਬਾਰੀ ਗੈਂਗਸਟਰ ਕਰਨਜੀਤ ਸਿੰਘ ਨੇ ਕੀਤੀ ਸੀ, ਜਿਸ ਮਗਰੋਂ ਉਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਸਬ-ਡਵੀਜ਼ਨ ਬੰਗਾ ਦੇ ਡੀਐੱਸਪੀ ਹਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਹਥਿਆਰ ਬਰਾਮਦ ਕਰਨ ਲਈ ਗੈਂਗਸਟਰ ਨੂੰ ਬੰਗਾ-ਫਗਵਾੜਾ ਮੁੱਖ ਸੜਕ ਦੇ ਨੇੜੇ ਇਕ ਕਮਰੇ ਵਿਚ ਲੈ ਕੇ ਗਈ ਸੀ। ਮੌਕਾ ਦੇਖ ਕੇ ਗੈਂਗਸਟਰ ਨੇ ਪੁਲਸ 'ਤੇ ਤਿੰਨ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਪੁਲਸ ਨੇ ਜਵਾਬੀ ਗੋਲੀਬਾਰੀ ਕੀਤੀ, ਗੈਂਗਸਟਰ 'ਤੇ ਦੋ ਗੋਲੀਆਂ ਚਲਾਈਆਂ, ਜਿਨ੍ਹਾਂ ਵਿਚੋਂ ਇੱਕ ਗੈਂਗਸਟਰ ਦੀ ਲੱਤ 'ਤੇ ਲੱਗੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਪੁਲਸ ਨੇ ਮੌਕੇ ਤੋਂ 32 ਬੋਰ ਦੀ ਪਿਸਤੌਲ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਗੈਂਗਸਟਰ ਨੇ ਵਿਦੇਸ਼ ਵਿਚ ਸਥਿਤ ਸੋਨੂੰ ਖੱਤਰੀ ਗੈਂਗ ਦੇ ਇਸ਼ਾਰੇ 'ਤੇ ਕਤਲ ਅਤੇ ਫਿਰੌਤੀ ਸਮੇਤ ਹੋਰ ਅਪਰਾਧਾਂ ਨੂੰ ਅੰਜਾਮ ਦਿੰਦਾ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਨੇ ਵਿੱਕੀ ਨਿਹੰਗ ਦਾ ਕੀਤਾ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e