ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ’ਤੇ ਵੱਡੀ ਕਾਰਵਾਈ

06/09/2023 5:52:34 PM

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਪੰਜਾਬ ਪੁਲਸ ਦੇ ਇਕ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਦੀ 1.32 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਨੂੰ ਐਂਟੀ ਮਨੀ ਲਾਂਡਰਿੰਗ ਲਾਅ ਦੇ ਤਹਿਤ ਕੁਰਕ ਕਰ ਦਿੱਤਾ ਹੈ। ਈ. ਡੀ. ਅਨੁਸਾਰ ਇੰਦਰਜੀਤ ਸਿੰਘ ਖ਼ਿਲਾਫ ਜਾਂਚ ਵਿਚ ਅੰਮ੍ਰਿਤਸਰ ਦੇ ਛੇਹਰਟਾ ਦੇ ਇਕ ਘਰ ਅਤੇ 32.42 ਲੱਖ ਰੁਪਏ ਦੀ ਐੱਫ. ਡੀ. ਜ਼ਬਤ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਆਨੰਦ ਮੈਰਿਜ ਐਕਟ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਹੁਕਮ

ਈ. ਡੀ. ਮੁਤਾਬਕ ਘਰ ਦਾ ਬਾਜ਼ਾਰੀ ਮੁੱਲ ਲਗਭਗ 1 ਕਰੋੜ ਰੁਪਏ ਹੈ। ਈ. ਡੀ. ਨੇ ਕਿਹਾ ਕਿ ਇੰਦਰਜੀਤ ਸਿੰਘ ਨੇ ਇਕ ਡਰੱਗ ਤਸਕਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਨੂੰ ਜ਼ਮਾਨਤ ਦਿਵਾਉਣ ਵਿਚ ਮਦਦ ਕਰਨ ਲਈ ਉਸ ਦਾ ਇਕ ਘਰ ਆਪਣੇ ਰਿਸ਼ਤੇਦਾਰ ਦੇ ਨਾਮ ਕਰਵਾਇਆ। ਏਜੰਸੀ ਨੇ ਦੋਸ਼ ਲਗਾਇਆ ਕਿ ਇੰਦਰਜੀਤ ਸਿੰਘ ਨੇ ਤਸਕਰ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਮਾਮਲਾ ਨਾ ਦਰਜ ਕਰਨ ਦੇ ਬਦਲੇ 39 ਲੱਖ ਰੁਪਏ ਦੀ ਨਕਦ ਰਿਸ਼ਵਤ ਵੀ ਲਈ।

 ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਚੱਲ ਰਹੇ ਵੱਡੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਵਿਦੇਸ਼ੀ ਕੁੜੀਆਂ ਹੋਈਆਂ ਬਰਾਮਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News