ਪੰਜਾਬ ਪੁਲਸ ਸਖ਼ਤ, ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ

Wednesday, May 19, 2021 - 12:10 PM (IST)

ਪੰਜਾਬ ਪੁਲਸ ਸਖ਼ਤ, ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ

ਲੁਧਿਆਣਾ (ਸਲਜਾ) : ਕੋਰੋਨਾ ਮਹਾਮਾਰੀ ਦੇ ਸਬੰਧ ’ਚ ਪੰਜਾਬ ਸਰਕਾਰ ਵੱਲੋਂ ਹਰ ਵਰਗ ਨੂੰ ਬਚਾਉਣ ਲਈ ਲਗਾਈਆਂ ਪਾਬੰਦੀਆਂ ਦੀ ਪਾਲਣਾ ਨਾ ਕਰਨ ਵਾਲੇ ਦੁਕਾਨਦਾਰਾਂ ਦੀ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਜਮ ਕੇ ਖ਼ਬਰ ਲੈਣ ਲੱਗਾ ਹੈ। ਸਰਕਾਰੀ ਹੁਕਮਾਂ ਵਿਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਦੁਕਾਨਦਾਰ ਦੀ ਹੁਣ ਖੈਰ ਨਹੀਂ ਹੈ।

ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੇ ਕਹਿਰ ਦਰਮਿਆਨ ਪੰਜਾਬ ਦੇ ਪਿੰਡਾਂ ਲਈ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

ਇਸ ਦੇ ਚੱਲਦੇ ਡਵੀਜ਼ਨ ਨੰ. 2 ਦੀ ਪੁਲਸ ਨੇ ਫੀਲਡਗੰਜ ਇਲਾਕੇ ’ਚ ਸ਼ਿਵਮ ਕੋਲਡਡ੍ਰਿੰਕ ਨਾਮੀ ਦੁਕਾਨ ਨੂੰ ਲਾਕਡਾਊਨ ਲੱਗਣ ਤੋਂ ਬਾਅਦ ਵੀ ਖੋਲ੍ਹੀ ਰੱਖਣ ਦੇ ਕੇਸ ਵਿਚ ਨੰਨੂ ਗੁਲਾਟੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਪੁਲਸ ਨੇ ਫੀਲਡਗੰਜ ਇਲਾਕੇ ਵਿਚ ਅਮੁਲ ਡੇਅਰੀ ਨਾਂ ਨਾਲ ਦੁਕਾਨ ਚਲਾਉਣ ਵਾਲੇ ਸ਼ੇਰੂ ਖ਼ਿਲਾਫ਼ ਵੀ ਸਰਕਾਰ ਦੀਆਂ ਪਾਬੰਦੀਆਂ ਨੂੰ ਅਣਦੇਖਿਆ ਕੀਤੇ ਜਾਣ ਦੇ ਦੋਸ਼ ’ਚ ਮੁਕੱਦਮਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਫਰੰਟ ਲਾਈਨ ਵਾਰੀਅਰ ਡਾ. ਰਾਜਨ ਦੀ ਕੋਰੋਨਾ ਕਾਰਣ ਮੌਤ

ਇਸੇ ਤਰ੍ਹਾਂ ਸਰਾਭਾ ਨਗਰ ਦੀ ਪੁਲਸ ਨੇ ਮਿਲੀ ਸੂਚਨਾ ਦੇ ਆਧਾਰ ’ਤੇ ਬੀ. ਆਰ. ਐੱਸ. ਨਗਰ ਇਲਾਕੇ ਵਿਚ ਨਜ਼ਾਕਤ ਦੁਪੱਟਾ ਅਤੇ ਬੁਟੀਕ ਫੈਬ੍ਰਿਕਸ ਦੇ ਮਾਲਕ ਖ਼ਿਲਾਫ਼ ਲਾਕਡਾਊਨ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਪਰਚਾ ਦਰਜ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕਾਂਗਰਸੀਆਂ ’ਤੇ ਵਿਜੀਲੈਂਸ ਦੀ ਕਾਰਵਾਈ ’ਤੇ ਸੁਨੀਲ ਜਾਖੜ ਨੇ ਤੋੜੀ ਚੁੱਪ, ਪਰਗਟ ਸਿੰਘ ’ਤੇ ਦਿੱਤਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News