ਪੰਜਾਬ ਪੁਲਸ ਨੇ ਜਾਲ ਵਿਛਾ ਕੇ ਪਾ ''ਤੀ ਕਾਰਵਾਈ, ਫੜੀ ਗਈ 80 ਕਰੋੜ ਦੀ ਹੈਰੋਇਨ
Wednesday, Oct 08, 2025 - 05:10 PM (IST)

ਤਰਨਤਾਰਨ (ਰਮਨ) : ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ 80 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਅੰਤਰਰਾਸ਼ਟਰੀ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਗ੍ਰਿਫਤਾਰ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਆਰੰਭ ਕਰ ਦਿੱਤੀ ਹੈ ਜਿਸ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਇਲਾਕੇ ਵਿਚ ਦੋ ਨਸ਼ਾ ਸਮਗਲਰ ਜਿਸ ਦੇ ਸੰਬੰਧ ਗੁਆਂਢੀ ਦੇਸ਼ ਪਾਕਿਸਤਾਨ ਨਾਲ ਹਨ ਵੱਲੋਂ ਇਲਾਕੇ ਵਿਚ ਵੱਡੀ ਨਸ਼ੇ ਦੀ ਖੇਪ ਲੈ ਕੇ ਘੁੰਮ ਰਹੇ ਹਨ।
ਇਹ ਵੀ ਪੜ੍ਹੋ : ਬਿਜਲੀ ਵਾਲੇ ਕੁਨੈਕਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ
ਇਸ ਦੇ ਚੱਲਦਿਆਂ ਜ਼ਿਲ੍ਹੇ ਦੇ ਐੱਸਐੱਸਪੀ ਰਵਜੋਤ ਗਰੇਵਾਲ ਵੱਲੋਂ ਦਿੱਤੇ ਗਏ ਆਦੇਸ਼ਾਂ ਦੇ ਤਹਿਤ ਪੁਲਸ ਵੱਲੋਂ ਨਾਕਾਬੰਦੀ ਕਰਦੇ ਹੋਏ ਦੋਵਾਂ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਿਨ੍ਹਾਂ ਪਾਸੋਂ 16 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 80 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ਨੂੰ ਲੈ ਕੇ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ, ਇਸ ਰਿਪੋਰਟ ਨੂੰ ਪੜ੍ਹ ਕੇ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e