ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫਲਤਾ, ਢਾਈ ਕਰੋੜ ਦੀ ਹੈਰੋਇਨ ਸਣੇ ਔਰਤ ਗ੍ਰਿਫਤਾਰ

03/28/2018 2:48:40 PM

ਜਲਾਲਾਬਾਦ (ਸੇਤੀਆ) : ਪੰਜਾਬ ਪੁਲਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਅਬੋਹਰ-ਗੰਗਾਨਗਰ ਰੋਡ ਤੋਂ ਸੀ. ਏ. ਸਟਾਫ ਨੇ ਇਕ ਔਰਤ ਨੂੰ ਢਾਈ ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਉਕਤ ਔਰਤ ਰਾਜਸਥਾਨ ਦੀ ਦੱਸੀ ਜਾ ਰਹੀ ਹੈ।
ਪੁਲਸ ਵਲੋਂ ਉਕਤ ਔਰਤ ਤੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੀਮਤ ਲਗਭਗ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।