ਪੰਜਾਬ ਪੁਲਸ ਦਾ ਸਬ-ਇੰਸਪੈਕਟਰ ਹੋਇਆ ਮਾਲਾ-ਮਾਲ, ਰਾਤੋ-ਰਾਤ ਬਣਿਆ ਕਰੋੜਾਂ ਦਾ ਮਾਲਕ

Friday, Sep 10, 2021 - 10:37 PM (IST)

ਪੰਜਾਬ ਪੁਲਸ ਦਾ ਸਬ-ਇੰਸਪੈਕਟਰ ਹੋਇਆ ਮਾਲਾ-ਮਾਲ, ਰਾਤੋ-ਰਾਤ ਬਣਿਆ ਕਰੋੜਾਂ ਦਾ ਮਾਲਕ

ਚੰਡੀਗੜ੍ਹ : ਪੰਜਾਬ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਪੰਜਾਬ ਸਟੇਟ ਡੀਅਰ ਰਾਖੀ ਬੰਪਰ 2021 ਦਾ ਪਹਿਲਾ ਇਨਾਮ ਜਿੱਤਿਆ ਹੈ। ਲਾਟਰੀਜ਼ ਵਿਭਾਗ ਨੇ 26 ਅਗਸਤ ਨੂੰ ਰਾਖੀ ਬੰਪਰ ਦੇ ਨਤੀਜੇ ਐਲਾਨੇ ਸਨ ਅਤੇ 2 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਨੰ. ਬੀ -946267 ’ਤੇ ਨਿਕਲਿਆ ਸੀ। ਗੁਰਦਾਸਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੇ ਐੱਸ. ਏ. ਐੱਸ. ਨਗਰ ਜ਼ਿਲ੍ਹੇ ਦੇ ਨਯਾਗਾਉਂ ਤੋਂ ਟਿਕਟ ਖਰੀਦੀ ਸੀ।

ਇਹ ਵੀ ਪੜ੍ਹੋ : ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਪਰਗਟ ਸਿੰਘ ਦਾ ਵੱਡਾ ਬਿਆਨ, ਨਵਜੋਤ ਸਿੱਧੂ ਨੇ ਆਖੀ ਇਹ ਗੱਲ

ਇਨਾਮੀ ਰਾਸ਼ੀ ਲੈਣ ਲਈ ਇੱਥੇ ਸਟੇਟ ਲਾਟਰੀਜ਼ ਵਿਭਾਗ ਨੂੰ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣ ਤੋਂ ਬਾਅਦ, ਜੇਤੂ ਨੇ ਕਿਹਾ ਕਿ ਇਹ ਰਾਸ਼ੀ ਉਹ ਆਪਣੇ ਬੱਚਿਆਂ ਦੀ ਪੜ੍ਹਾਈ ’ਤੇ ਖਰਚ ਕਰੇਗਾ ਕਿਉਂਕਿ ਉਹ ਉਨ੍ਹਾਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨਾ ਚਾਹੁੰਦਾ ਹੈ। ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਖੁਸ਼ਨਸੀਬ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਜਲਦੀ ਉਸ ਦੇ ਖਾਤੇ ਵਿਚ ਪਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਮਾਝਾ ਦੇ ਜਰਨੈਲ ਬਣੇ ਪ੍ਰਤਾਪ ਬਾਜਵਾ, ਕੈਪਟਨ ਵਲੋਂ ਪੂਰਾ ਸਮਰਥਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News