ਪੰਜਾਬ ਪੁਲਸ ਵਲੋਂ ਜਲੰਧਰ ਦੇ ਕਰਤਾਰਪੁਰ ਤੋਂ 55 ਕਿਲੋ ਅਫੀਮ ਬਰਾਮਦ

Tuesday, Nov 09, 2021 - 04:32 PM (IST)

ਪੰਜਾਬ ਪੁਲਸ ਵਲੋਂ ਜਲੰਧਰ ਦੇ ਕਰਤਾਰਪੁਰ ਤੋਂ 55 ਕਿਲੋ ਅਫੀਮ ਬਰਾਮਦ

ਚੰਡੀਗੜ/ਜਲੰਧਰ : ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿੱਲੋ ਅਫੀਮ ਬਰਾਮਦ ਕੀਤੀ ਅਤੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰ ਦੀ ਪਛਾਣ ਯੁੱਧਵੀਰ ਸਿੰਘ ਉਰਫ ਯੋਧਾ ਵਾਸੀ ਪਿੰਡ ਦੇਵੀਦਾਸਪੁਰ, ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ। ਭਗੌੜਾ ਹੋਇਆ ਯੁੱਧਵੀਰ ਐਨਡੀਪੀਐਸ ਦੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦਾ ਸੀ। ਪੁਲਸ ਨੇ ਦੋਸ਼ੀ ਕੋਲੋਂ ਰਜਿਸਟ੍ਰੇਸ਼ਨ ਨੰਬਰ ਯੂਪੀ 14 ਈ. ਯੂ. 8399 ਵਾਲੀ ਇਕ ਟੋਇਟਾ ਅਰਬਨ ਕਰੂਜਰ ਕਾਰ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ’ਚ 19 ਸਾਲਾ ਮੁਟਿਆਰ ਦੀ ਮੌਤ, ਕੁੱਝ ਦਿਨ ਬਾਅਦ ਜਾਣਾ ਸੀ ਕੈਨੇਡਾ

ਡੀ. ਜੀ. ਪੀ. ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਸ ਦੇ ਸੀ.ਆਈ.ਏ. ਵਿੰਗ ਵੱਲੋਂ ਕਰਤਾਰਪੁਰ-ਕਿਸ਼ਨਪੁਰਾ ਰੋਡ ’ਤੇ ਨਾਕਾ ਲਗਾਇਆ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਸ ਟੀਮ ਨੇ ਯੁੱਧਵੀਰ ਵੱਲੋਂ ਚਲਾਈ ਜਾ ਰਹੀ ਅਰਬਨ ਕਰੂਜਰ ਕਾਰ ਨੂੰ ਰੋਕਿਆ ਅਤੇ 55 ਕਿਲੋ ਅਫੀਮ ਬਰਾਮਦ ਕੀਤੀ। ਹਾਲਾਂਕਿ, ਯੁੱਧਵੀਰ ਦਾ ਸਾਥੀ ਪਲਵਿੰਦਰ ਸਿੰਘ ਉਰਫ ਸੰਨੀ ਵਾਸੀ ਅੰਮ੍ਰਿਤਸਰ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ।

ਇਹ ਵੀ ਪੜ੍ਹੋ : ਰਾਜਾ ਵੜਿੰਗ ਦਾ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ, ਟਵੀਟ ਕਰਕੇ ਆਖੀ ਵੱਡੀ ਗੱਲ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਯੁੱਧਵੀਰ ਨੇ ਖ਼ੁਲਾਸਾ ਕੀਤਾ ਕਿ ਉਸ ਨੂੰ ਇਹ ਖੇਪ ਪੇਸ਼ੇਵਰ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਵਾਸੀ ਪਿੰਡ ਵਜੀਰ ਭੁੱਲਰ (ਬਿਆਸ) ਮੌਜੂਦਾ ਸਮੇਂ ਦੌਰਾਨ ਵਿਦੇਸ਼ ਵਿਚ ਰਹਿ ਰਹੇ ਰਾਹੀਂ ਪ੍ਰਾਪਤ ਹੋਈ ਹੈ। ਯੁੱਧਵੀਰ ਨੇ ਕਬੂਲਿਆ ਕਿ ਨਵ ਵਿਦੇਸ਼ ‘ਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ’ਚ ਅਫੀਮ ਅਤੇ ਹੈਰੋਇਨ ਦੀ ਵੱਡੇ ਪੱਧਰ ’ਤੇ ਸਪਲਾਈ ਕਰਦਾ ਹੈ। ਜ਼ਿਕਰਯੋਗ ਹੈ ਕਿ ਨਵ ਉੱਤੇ ਐਨਡੀਪੀਐਸ ਐਕਟ  ਤਹਿਤ ਵੱਖ-ਵੱਖ ਅਪਰਾਧਿਕ ਮਾਮਲੇ ਆਇਦ ਹਨ ਅਤੇ ਉਹ ਫਿਲੌਰ ਦੇ ਚਿੰਟੂ ਕਤਲ ਕੇਸ ਵਿਚ ਵੀ ਲੋੜੀਂਦਾ ਹੈ। ਹਾਲ ਹੀ ਵਿਚ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਵੱਲੋਂ ਬਰਾਮਦ ਕੀਤੀ ਗਈ 300 ਕਿੱਲੋ ਹੈਰੋਇਨ ਦੀ ਖੇਪ ਵਿਚ ਨਵ ਦਾ ਨਾਂ ਵੀ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਮੁੜ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ, ਕਿਹਾ ਬੇਅਦਬੀ ਮਾਮਲੇ ’ਤੇ ਡੰਗ ਟਪਾਇਆ ਜਾ ਰਿਹੈ

ਐੱਸ.ਐੱਸ.ਪੀ. ਜਲੰਧਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਆਸ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਐੱਫ.ਆਈ.ਆਰ ਨੰ. 176 ਮਿਤੀ 11 ਨਵੰਬਰ, 2021 ਨੂੰ ਥਾਣਾ ਕਰਤਾਰਪੁਰ ਵਿਖੇ ਐੱਨ.ਡੀ.ਪੀ.ਐਸ ਐਕਟ ਦੀ ਧਾਰਾ 18ਸੀ/61/85 ਤਹਿਤ ਦਰਜ ਕੀਤਾ ਗਿਆ ਹੈ।  

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਰਾਮ ਰਹੀਮ ਤੋਂ ਕੀਤੀ ਜਾਣ ਵਾਲੀ ਪੁੱਛਗਿੱਛ ’ਤੇ ਆਈ. ਜੀ. ਪਰਮਾਰ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News