ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
Tuesday, Dec 03, 2024 - 06:29 PM (IST)
ਮੌਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਬੁੱਢੇ ਨਾਲੇ 'ਚ ਪੈ ਰਹੇ ਫੈਕਟਰੀਆਂ ਦੇ ਗੰਦੇ ਪਾਣੀ ਨੂੰ ਰੋਕਣ ਲਈ ਅੱਜ 3 ਦਸੰਬਰ ਨੂੰ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੀਆਂ ਧਿਰਾਂ ਦੇ ਸੰਘਰਸ਼ ਨੂੰ ਰੋਕਣ ਲਈ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਹ ਸੰਘਰਸ਼ ਲੜੀ ਦੇ ਆਗੂ ਲੱਖਾ ਸਧਾਣਾ ਨੂੰ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰਾਮਾ ਵਿਖੇ ਪੁਲਸ ਪ੍ਰਸ਼ਾਸਨ ਨੇ ਘੇਰਾ ਪਾ ਕੇ ਗ੍ਰਿਫ਼ਤਾਰ ਕਰ ਲਿਆ। ਲੱਖਾ ਸਿਧਾਣਾ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਲੁਧਿਆਣਾ ਵਿਖੇ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਜਾ ਰਿਹਾ ਸੀ। ਭਾਵੇਂ ਪੁਲਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਪੂਰਨ ਤੌਰ 'ਤੇ ਗੁਪਤ ਰੱਖਿਆ ਗਿਆ ਹੈ ਪ੍ਰੰਤੂ ਪਤਾ ਲੱਗਾ ਹੈ ਕਿ ਲੱਖਾ ਸਿਧਾਣਾ ਨੂੰ ਗ੍ਰਿਫਤਾਰ ਕਰਕੇ ਮੋਗਾ ਦੀ CIA ਸਟਾਫ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ : ਬਾਗੇਸ਼ਵਰ ਬਾਬਾ ਧਰੇਂਦਰ ਸ਼ਾਸਤਰੀ ਦੀ ਹਰਿਮੰਦਰ ਸਾਹਿਬ ਵਾਲੇ ਬਿਆਨ 'ਤੇ ਵਾਇਰਲ ਵੀਡੀਓ ਦੇ ਮਾਮਲੇ 'ਚ ਨਵਾਂ ਮੋੜ
ਇਸ ਮਾਮਲੇ ਦੀ ਭਾਵੇਂ ਕੋਈ ਵੀ ਪੁਲਸ ਅਧਿਕਾਰੀ ਪੁਸ਼ਟੀ ਕਰਨ ਲਈ ਤਿਆਰ ਨਹੀਂ ਪ੍ਰੰਤੂ ਜਗਬਾਣੀ ਨੂੰ ਆਲਾ ਸੂਤਰਾਂ ਤੋਂ ਮਿਲੀ ਜਾਣਕਾਰੀ ਵਿਚ ਸਪੱਸ਼ਟ ਹੋਇਆ ਹੈ ਕਿ ਲੱਖੇ ਨੂੰ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾ ਤੋਂ ਗ੍ਰਿਫ਼ਤਾਰ ਕਰਕੇ CIA ਸਟਾਫ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਸਰਪੰਚ ਨੇ ਵਿਰੋਧੀ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e