ਸੜਕਾਂ ਤੇ ਖੜ੍ਹ ਕੇ ਸ਼ਰਾਬ ਪੀਣ ਵਾਲਿਆਂ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ

Friday, Nov 08, 2024 - 02:07 PM (IST)

ਸੜਕਾਂ ਤੇ ਖੜ੍ਹ ਕੇ ਸ਼ਰਾਬ ਪੀਣ ਵਾਲਿਆਂ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ

ਮੋਗਾ (ਬਿੰਦਾ) : ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਸ ਜਿੱਥੇ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਲਈ ਵਚਨਬੱਧ ਹੈ, ਉੱਥੇ ਹੀ ਬੀਤੀ ਦੇਰ ਸ਼ਾਮ ਪੁਲਸ ਵੱਲੋਂ ਸੜਕਾਂ 'ਤੇ ਖੜ੍ਹ ਕੇ ਸ਼ਰਾਬ ਪੀਣ ਵਾਲਿਆਂ ’ਤੇ ਸ਼ਿਕੰਜਾ ਕੱਸਿਆ। ਇਸ ਮੌਕੇ ਗੱਲਬਾਤ ਕਰਦਿਆਂ ਟ੍ਰੈਫਿਕ ਇੰਜਾਰਜ ਮੋਗਾ ਕੇ.ਸੀ ਪਰਾਸ਼ਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਬਾਜ਼ਾਰਾਂ ਵਿਚ ਖੁੱਲੇ ਹਾਤਿਆਂ ’ਤੇ ਅਤੇ ਸੜਕਾਂ ’ਤੇ ਲੋਕ ਸ਼ਰੇਆਮ ਸ਼ਰਾਬ ਦਾ ਸੇਵਨ ਕਰਦੇ ਹਨ ਜੋ ਕਿ ਬਹੁਤ ਹੀ ਬੁਰੀ ਗੱਲ ਹੈ। 

ਉਨ੍ਹਾਂ ਆਖਿਆ ਕਿ ਸ਼ਰਾਬ ਪੀਣਾ ਜਿੱਥੇ ਸਿਹਤ ਲਈ ਹਾਨੀਕਾਰਕ ਹੈ, ਉੱਥੇ ਹੀ ਇਸ ਤਰੀਕੇ ਨਾਲ ਜੋ ਲੋਕ ਸ਼ਰਾਬ ਪੀਂਦੇ ਹਨ, ਇਸ ਨਾਲ ਬੱਚਿਆਂ ਦੇ ਵੀ ਗਲਤ ਅਸਰ ਪੈਂਦਾ ਹੈ। ਪਰਾਸ਼ਰ ਨੇ ਉਥੋਂ ਦੇ ਦੁਕਾਨਦਾਰਾਂ ਨੂੰ ਸਖਤ ਤਾੜਨਾ ਦਿੰਦਿਆਂ ਕਿਹਾ ਕਿ ਜੇਕਰ ਭਵਿੱਖ ਵਿਚ ਉਨ੍ਹਾਂ ਨੇ ਆਪਣੀ ਦੁਕਾਨ ਦੇ ਬਾਹਰ ਖੜ ਕੇ ਲੋਕਾਂ ਨੂੰ ਇਸ ਤਰ੍ਹਾਂ ਸ਼ਰਾਬ ਪਿਲਾਈ ਤਾਂ ਉਨ੍ਹਾਂ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਤਰ੍ਹਾਂ ਦੀ ਵੀ ਕੋਈ ਲਿਹਾਜ਼ ਨਹੀਂ ਪੁਗਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਹਾਤਿਆਂ ਵਿਚ ਚੈਕਿੰਗ ਵੀ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਉਨ੍ਹਾਂ ਨਾਲ ਪੁਲਸ ਫੋਰਸ ਹਾਜ਼ਰ ਸੀ।


author

Gurminder Singh

Content Editor

Related News