ਪੰਜਾਬ ਦੇ ਇਕ ਹੋਰ ਥਾਣੇ ''ਚ ਵੱਡਾ ਧਮਾਕਾ, ਪੂਰਾ ਇਲਾਕਾ ਕੰਬਿਆ
Tuesday, Apr 01, 2025 - 04:03 PM (IST)

ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਪਾਤੜਾਂ ਸਬ ਡਿਵੀਜ਼ਨ ਅਧੀਨ ਪੈਂਦੇ ਸ਼ਤਰਾਣਾ ਪੁਲਸ ਸਟੇਸ਼ਨ ਵਿਖੇ ਬੀਤੀ ਰਾਤ ਇਕ ਵੱਡਾ ਧਮਾਕਾ ਹੋਇਆ ਜਿਸ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ। ਇਸ ਧਮਾਕੇ ਵਿਚ ਪੁਲਸ ਸਟੇਸ਼ਨ ਦੇ ਸ਼ੀਸ਼ੇ ਟੁੱਟ ਗਏ। ਧਮਾਕਾ ਕਿਸ ਵੱਲੋਂ ਅਤੇ ਕਿਵੇਂ ਕੀਤਾ ਗਿਆ ਅਤੇ ਇਸ ਨਾਲ ਕੀ ਨੁਕਸਾਨ ਹੋਇਆ ਇਸ ਬਾਰੇ ਅਜੇ ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲਸ ਸਪੱਸ਼ਟ ਨਹੀਂ ਕਰ ਸਕੀ ਹੈ ਪਰ ਐੱਸ. ਐੱਸ. ਪੀ. ਡਾਕਟਰ ਨਾਨਕ ਸਿੰਘ ਨੇ ਸਮੁੱਚੇ ਅਧਿਕਾਰੀਆਂ ਸਮੇਤ ਮੌਕੇ ਦਾ ਜਾਇਜ਼ਾ ਲਿਆ ਅਤੇ ਜਾਂਚ ਤੋਂ ਬਾਅਦ ਹੀ ਕੁਝ ਕਹਿਣ ਦੀ ਗੱਲ ਆਖੀ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਖਾਤਿਆਂ ਵਿਚ ਟਰਾਂਸਫਰ ਕੀਤੀ ਗਈ ਰਾਸ਼ੀ
ਐੱਸ. ਐੱਸ. ਪੀ. ਨੇ ਅੱਤਵਾਦੀ ਹਮਲਾ ਜਾਂ ਗਰਨੇਡ ਹਮਲੇ ਬਾਰੇ ਕੁੱਝ ਵੀ ਸਪੱਸ਼ਟ ਨਹੀਂ ਕੀਤਾ ਪਰ ਨੇੜਲੇ ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਧਮਾਕਾ ਕਾਫੀ ਖ਼ਤਰਨਾਕ ਸੀ ਜਿਸ ਨਾਲ ਆਸ-ਪਾਸ ਦੇ ਲੋਕ ਸਹਿਮ ਗਏ ਸਨ। ਇੱਥੇ ਦੱਸਣਯੋਗ ਹੈ ਕਿ ਹੁਣ ਤੱਕ ਸਰਹੱਦੀ ਖੇਤਰ ਦੇ ਨੇੜੇ ਹੀ ਪੁਲਸ ਸਟੇਸ਼ਨਾਂ 'ਤੇ ਹਮਲੇ ਹੋਏ ਸਨ, ਇਹ ਪਹਿਲੀ ਵਾਰ ਹੋਇਆ ਹੈ ਕਿ ਮਾਲਵਾ ਦੇ ਪਟਿਆਲਾ ਜ਼ਿਲ੍ਹੇ ਦੇ ਕਿਸੇ ਪੁਲਸ ਸਟੇਸ਼ਨ 'ਤੇ ਅਜਿਹਾ ਧਮਾਕਾ ਹੋਇਆ ਹੋਵੇ। ਪੁਲਸ ਇਸਦੀ ਜਾਂਚ ਕਰ ਰਹੀ ਹੈ ਅਤੇ ਅਧਿਕਾਰਕ ਤੌਰ 'ਤੇ ਪੁਸ਼ਟੀ ਹੋਣ 'ਤੇ ਹੀ ਧਮਾਕੇ ਬਾਰੇ ਹੋਰ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਮੋਹਾਲੀ ’ਚ ਸ਼ਾਮਲ ਹੋਣਗੇ ਪੰਜਾਬ ਦੇ ਇਹ ਪਿੰਡ, ਕਵਾਇਦ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e