ਛਾਪਾ ਮਾਰਨ ਗਈ ਪੰਜਾਬ ਪੁਲਸ, ਮਾਂ-ਪੁੱਤ ਦੀ ਕਰਤੂਤ ਦੇਖ ਉਡੇ ਹੋਸ਼

Monday, Feb 24, 2025 - 01:20 PM (IST)

ਛਾਪਾ ਮਾਰਨ ਗਈ ਪੰਜਾਬ ਪੁਲਸ, ਮਾਂ-ਪੁੱਤ ਦੀ ਕਰਤੂਤ ਦੇਖ ਉਡੇ ਹੋਸ਼

ਗੁਰਦਾਸਪੁਰ (ਗੁਰਪ੍ਰੀਤ) : ਪੁਲਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵੱਲੋਂ ਹਲਕੇ ਦੇ ਪਿੰਡ ਹਰਦੋਰਵਾਲ ਖੁਰਦ ਤੋਂ 750 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦਕਿ ਉਸ ਦੇ ਪੁੱਤਰ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਸਤਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਮੁਖਬਰ ਤੋਂ ਇਤਲਾਹ ਮਿਲੀ ਸੀ ਕਿ ਪਿੰਡ ਹਰਦਰੋਵਾਲ ਦਾ ਇਕ ਵਿਅਕਤੀ ਕਾਫੀ ਸਮੇਂ ਤੋਂ ਨਸ਼ਾ ਵੇਚਣ ਦਾ ਕੰਮ ਕਰ ਰਿਹਾ ਹੈ, ਜਿਸ ਕੋਲ ਹਥਿਆਰ ਵੀ ਹਨ। 

ਇਹ ਵੀ ਪੜ੍ਹੋ : 25 ਤਾਰੀਖ਼ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ, ਹਲਚਲ ਵਧੀ

ਉਨ੍ਹਾਂ ਕਿਹਾ ਕਿ ਜਦੋਂ ਪੁਲਸ ਪਾਰਟੀ ਸਮੇਤ ਉਕਤ ਵਿਅਕਤੀ ਦੇ ਘਰ ਰੇਡ ਕੀਤੀ ਤਾਂ ਉਕਤ ਨੌਜਵਾਨ ਦੀ ਮਾਤਾ ਕੋਲੋਂ 750 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਉਕਤ ਮਾਂ-ਪੁੱਤਰਾਂ ਉੱਪਰ ਨਸ਼ਾ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਦੂਸਰੇ ਭਗੌੜੇ ਨੌਜਵਾਨ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। 

ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਵਲੋਂ ਨਵੇਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News