ਪੰਜਾਬ ਪੁਲਸ ਦਾ ਅਫ਼ਸਰ ਗ੍ਰਿਫ਼ਤਾਰ, ਦੂਜੇ ਦੀ ਭਾਲ ਵਿਚ ਹੋ ਰਹੀ ਛਾਪੇਮਾਰੀ

Friday, Nov 08, 2024 - 06:21 PM (IST)

ਪੰਜਾਬ ਪੁਲਸ ਦਾ ਅਫ਼ਸਰ ਗ੍ਰਿਫ਼ਤਾਰ, ਦੂਜੇ ਦੀ ਭਾਲ ਵਿਚ ਹੋ ਰਹੀ ਛਾਪੇਮਾਰੀ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜ਼ਿਲਾ ਮੁਕਤਸਰ ਦੇ ਏ.ਐੱਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖ਼ਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਸ ਮੁਲਾਜ਼ਮਾਂ ਖ਼ਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : PRTC ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਇਆ ਸਖ਼ਤ ਹੁਕਮ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸ ਖ਼ਿਲਾਫ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਦਰਜ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ। ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ਼ ਵਿਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2,50,000 ਮੰਗਣ ਅਤੇ ਬਾਅਦ ਵਿਚ 60,000 ਰੁਪਏ ਦੀ ਮੰਗ ਕਰਨ ਅਤੇ ਏ.ਐੱਸ.ਆਈ. ਬਲਜਿੰਦਰ ਸਿੰਘ ਵਲੋਂ ਸਪੱਸ਼ਟ ਤੌਰ 'ਤੇ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਨ੍ਹਾਂ ਉਕਤ ਦੋਵਾਂ ਮੁਲਾਜ਼ਮਾਂ ਵਲੋਂ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ।

ਇਹ ਵੀ ਪੜ੍ਹੋ : ਪਿੰਡ ਕਣਕਵਾਲ ਭੰਗੂਆਂ 'ਚ ਛਾਇਆ ਮਾਤਮ, ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌ. ਤ

ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ.ਆਈ.ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੂਜੇ ਦੋਸ਼ੀ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਅਧਿਆਪਕਾਂ ਲਈ ਜਾਰੀ ਹੋਏ ਵਿਸ਼ੇਸ਼ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News