ਪੰਜਾਬ ਪੁਲਸ ’ਚ ਭਰਤੀ ਹੋਣ ਦਾ ਮੌਕਾ : ਕੈਪਟਨ ਵਲੋਂ 4362 ਕਾਂਸਟੇਬਲਾਂ ਦੀ ਭਰਤੀ ਦਾ ਐਲਾਨ

Wednesday, Jun 23, 2021 - 07:05 PM (IST)

ਪੰਜਾਬ ਪੁਲਸ ’ਚ ਭਰਤੀ ਹੋਣ ਦਾ ਮੌਕਾ : ਕੈਪਟਨ ਵਲੋਂ 4362 ਕਾਂਸਟੇਬਲਾਂ ਦੀ ਭਰਤੀ ਦਾ ਐਲਾਨ

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਸ ਵਿੱਚ 4362 ਕਾਂਸਟੇਬਲਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪਿਛਲੇ ਦਿਨੀਂ ਸੂਬੇ ਦੇ ਸਾਰੇ ਵੱਡੇ ਪ੍ਰਸ਼ਾਸਨਿਕ ਤੇ ਪੁਲਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ ਕਿ ਪੁਲਸ ਤੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਖਾਲੀ ਪਏ ਅਹੁਦਿਆਂ ਨੂੰ ਭਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ ਗੁਰਦਾਸਪੁਰ ’ਚ ਵਾਪਰੀ ਖ਼ੂਨੀ ਵਾਰਦਾਤ : ਖੇਤਾਂ ’ਚ ਕੰਮ ਕਰਦੇ ਵਿਅਕਤੀ ਦਾ ਸਿਰ ’ਚ ਕਹੀ ਮਾਰ ਕੀਤਾ ਕਤਲ (ਤਸਵੀਰਾਂ) 

ਸੂਬਾ ਸਰਕਾਰ ਅਗਲੇ ਕੁਝ ਮਹੀਨਿਆਂ ’ਚ 50 ਹਜ਼ਾਰ ਤੋਂ ਵੱਧ ਸਰਕਾਰੀ ਅਹੁਦਿਆਂ ’ਤੇ ਭਰਤੀ ਕਰਨ ਵਾਲੀ ਹੈ। ਹਾਲਾਂਕਿ ਮੁੱਖ ਮੰਤਰੀ ਨੇ ਪੂਰੇ ਸਾਲ ਦੌਰਾਨ ਇਕ ਲੱਖ ਭਰਤੀਆਂ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਕੋਵਿਡ ਦੀ ਦੂਜੀ ਲਹਿਰ ਕਾਰਨ ਭਰਤੀ ਦਾ ਕੰਮ 2 ਮਹੀਨੇ ਪਿੱਛੇ ਲਟਕ ਗਿਆ। ਕੈਪਟਨ ਨੇ ਕਿਹਾ ਕਿ 4362 ਕਾਂਸਟੇਬਲਾਂ ਵਿਚੋਂ 2016 ਕਾਂਸਟੇਬਲ ਜ਼ਿਲ੍ਹਿਆਂ ਵਿੱਚ ਅਤੇ 2346 ਕਾਂਸਟੇਬਲ ਆਰਮੀ ਕੇਡਰ ਵਿੱਚ ਭਰਤੀ ਕੀਤੇ ਜਾਣਗੇ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਪੁਲਸ ਮੁਲਾਜ਼ਮ ਦੇ ਮੁੰਡੇ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ

ਉਨ੍ਹਾਂ ਕਿਹਾ ਕਿ ਜੁਲਾਈ ਦੇ ਅੱਧ ’ਚ ਪੁਲਸ ਵਿੱਚ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਵਿੱਚ ਇੱਛੁਕ ਉਮੀਦਵਾਰਾਂ ਲਈ ਪੁਲਸ ਲਾਈਨ, ਕਾਲਜਾਂ ਤੇ ਸਕੂਲਾਂ ਦੇ ਸਟੇਡੀਅਮ ਤੇ ਮੈਦਾਨ ਖੋਲ੍ਹ ਦਿੱਤੇ ਜਾਣਗੇ ਤਾਂ ਜੋ ਪੁਲਸ ’ਚ ਭਰਤੀ ਹੋਣ ਤੋਂ ਪਹਿਲਾਂ ਨੌਜਵਾਨ ਆਪਣੀਆਂ ਤਿਆਰੀਆਂ ਪੂਰੀਆਂ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ’ਚ ਹੋਣ ਵਾਲੀ ਭਰਤੀ ਵਿਚ 33 ਫੀਸਦੀ ਅਹੁਦੇ ਜਨਾਨੀਆਂ ਲਈ ਰਾਖਵੇਂ ਰੱਖੇ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ : 9 ਸਾਲ ਦੀ ਕੁੜੀ ਦਾ ਮਤਰੇਏ ਪਿਓ ਨੇ ਮਾਂ ਨਾਲ ਮਿਲ ਕੀਤਾ ਕਤਲ, ਇੰਝ ਹੋਇਆ ਖ਼ੁਲਾਸਾ


author

rajwinder kaur

Content Editor

Related News