ਪੰਜਾਬ ਪੁਲਸ ਵਿਚ ਭਰਤੀ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
Wednesday, Oct 01, 2025 - 12:09 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਪੁਲਸ ਵਿਭਾਗ ਵਿਚ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਭਰਤੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਡੀਜੀਪੀ ਨੇ ਬੀਤੇ ਦਿਨੀਂ ਸੂਬੇ ਦੇ ਸਮੂਹ ਪੁਲਸ ਕਮਿਸ਼ਨਰ, ਐੱਸ ਐੱਸ ਪੀਜ਼ ਅਤੇ ਐੱਸ. ਐੱਚ. ਓ. ਰੈਂਕ ਤੱਕ ਦੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਵਿਚ ਸਟਾਫ਼ ਦੀ ਘਾਟ ਨੂੰ ਵੇਖਦਿਆਂ ਸਰਕਾਰ ਨੇ ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਏ. ਐੱਸ. ਆਈ. ਤੋਂ ਇੰਸਪੈਕਟਰ ਰੈਂਕ ਤੱਕ ਦੇ ਅਧਿਕਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ 1600 ਅਸਾਮੀਆਂ ਦੀ ਸਿਰਜਣਾ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਗਿਆ ਵੱਡਾ ਕਦਮ
ਇਸ ਵਿਚ 150 ਇੰਸਪੈਕਟਰਾਂ, 450 ਐੱਸ. ਆਈ. ਅਤੇ ਹਜ਼ਾਰ ਏ. ਐੱਸ. ਆਈ ਦੀਆਂ ਅਸਾਮੀਆਂ ਨੂੰ ਤਰੱਕੀਆਂ ਰਾਹੀਂ ਭਰਿਆ ਜਾਵੇਗਾ। ਇਸ ਦੇ ਨਾਲ ਹੀ ਡੀਜੀਪੀ ਨੇ ਜ਼ਿਲ੍ਹਾ ਕਾਡਰਾਂ ਵਿਚ 4500 ਦੇ ਕਰੀਬ ਹੋਰਨਾਂ ਅਸਾਮੀਆਂ ਨੂੰ ਪੜਾਅਵਾਰ ਭਰਨ ਦੇ ਹੁਕਮ ਦਿੱਤੇ ਹਨ। ਡੀਜੀਪੀ ਗੌਰਵ ਯਾਦਵ ਨੇ ਐੱਸਐੱਚਓ ਤੋਂ ਲੈ ਕੇ ਸੀਨੀਅਰ ਰੈਂਕ ਤੱਕ ਦੇ ਅਧਿਕਾਰੀਆਂ ਨੂੰ ਤਿਉਹਾਰਾਂ ਦੇ ਸੀਜ਼ਨ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਵਿਆਪਕ ਐਕਸ਼ਨ ਪਲਾਨ ਤਿਆਰ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਿਡਰਤਾ ਅਤੇ ਸਖ਼ਤੀ ਨਾਲ ਕਾਰਵਾਈ ਕਰਨ ਦੇ ਹੁਕਮ ਦਿੱਤੇ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, ਚੀਮਾ ਨੂੰ ਪਾਰਟੀ 'ਚੋਂ ਕੱਢਿਆ
ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਸਟੇਬਲ ਰੈਂਕ ਤੋਂ ਲੈ ਕੇ ਐੱਸ. ਐੱਸ. ਪੀ ਤੱਕ ਹਰ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਗੈਂਗਸਟਰ ਤੇ ਡਰੱਗ ਦੇ ਮਾਮਲੇ ਵਿਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀ ਕਾਰਵਾਈ ਵਿਚ 87 ਫ਼ੀਸਦ ਮਾਮਲਿਆਂ ਵਿਚ ਦੋਸ਼ ਸਾਬਤ ਹੋ ਰਹੇ ਹਨ। ਡੀਜੀਪੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਸ਼ਾਮਲ ਹਰੇਕ ਰੈਂਕ ਦੇ ਅਧਿਕਾਰੀ ਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮਹਿਲਾ ਇੰਸਪੈਕਟਰ ਕੁਲਦੀਪ ਕੌਰ 'ਤੇ ਵੱਡੀ ਕਾਰਵਾਈ, ਕੀਤਾ ਗਿਆ ਮੁਅੱਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e