ਪੰਜਾਬ ਪੁਲਸ ਨੇ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Monday, Jun 19, 2023 - 06:32 PM (IST)

ਪੰਜਾਬ ਪੁਲਸ ਨੇ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਰਤੀ ਅਨਸਰਾਂ ’ਤੇ ਸਖ਼ਤੀ ਨਾਲ ਨਜ਼ਰ ਰੱਖਣ ਲਈ ਸਾਰੇ ਧਾਰਮਿਕ ਸਥਾਨਾਂ ’ਤੇ ਪੁਖ਼ਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਵੱਲੋਂ ਅਜਿਹੀਆਂ ਸੰਸਥਾਵਾਂ ਜਿਵੇਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ’ਤੇ ਦੋ ਦਿਨਾਂ ਵਿਸ਼ੇਸ਼ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦਾ ਉਦੇਸ਼ ਧਾਰਮਿਕ ਸੰਸਥਾਵਾਂ ’ਤੇ  ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਅਤੇ ਇਹ ਯਕੀਨੀ ਬਣਾਉਣ ਸੀ ਅਜਿਹੀਆਂ ਸੰਸਥਾਵਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ ਅਤੇ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ। ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿਚ ਸ਼ਨੀਵਾਰ ਅਤੇ ਐਤਵਾਰ ਨੂੰ ਇਹ ਵਿਸ਼ੇਸ਼ ਚੈਕਿੰਗ ਕੀਤੀ ਗਈ ਸੀ ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਗੈਂਗ ਦਾ ਖ਼ਤਰਨਾਕ ਗੈਂਗਸਟਰ ਗੋਲਡੀ ਸ਼ੇਰਗਿੱਲ ਗ੍ਰਿਫ਼ਤਾਰ

ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐੱਸ. ਐੱਸ. ਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਸਾਰੇ ਧਾਰਮਿਕ ਸਥਾਨਾਂ ਜਿਨ੍ਹਾਂ ਵਿਚ ਮੰਦਰਾਂ, ਗੁਰਦੁਆਰਿਆਂ, ਚਰਚਾਂ ਅਤੇ ਮਸਜਿਦਾਂ ਸ਼ਾਮਲ ਹਨ, ਦਾ ਦੌਰਾ ਕਰਨ ਲਈ ਲਈ ਲੋੜੀਂਦੀ ਗਿਣਤੀ ਵਿਚ ਟੀਮਾਂ ਤਾਇਨਾਤ ਕਰਨ ਅਤੇ ਪੁਜਾਰੀਆਂ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਸੁਰੱਖਿਆ ਸਮੀਖਿਆ ਮੀਟਿੰਗਾਂ ਕਰਨ। ਉਨ੍ਹਾਂ ਕਿਹਾ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ (ਜੀ.ਓਜ਼) ਨੂੰ ਮਹੱਤਵਪੂਰਨ ਧਾਰਮਿਕ ਸਮੂਹਾਂ ਜਿਵੇਂ ਕਿ ਸਤਿਕਾਰ ਕਮੇਟੀਆਂ ਅਤੇ ਸ਼ਿਵ ਸੈਨਾ ਆਗੂਆਂ ਨਾਲ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਸੀ।

ਇਹ ਵੀ ਪੜ੍ਹੋ : ਸਹਾਇਕ ਪ੍ਰੋਫ਼ੈਸਰ ਭਰਤੀ ਹੋਣ ਦੇ ਚਾਹਵਾਨਾਂ ਲਈ ਖ਼ੁਸ਼ਖਬਰੀ, ਪੰਜਾਬ ਕੈਬਨਿਟ ਨੇ ਵੱਡੇ ਫ਼ੈਸਲੇ ’ਤੇ ਲਗਾਈ ਮੋਹਰ

ਉਨ੍ਹਾਂ ਪੁਲਸ ਟੀਮਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਰੇ ਧਾਰਮਿਕ ਸਥਾਨਾਂ  ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਚੌਕੀਦਾਰ/ਸੁਰੱਖਿਆ ਗਾਰਡ ਵੱਲੋਂ ਨਿਗਰਾਨੀ ਕੀਤੀ ਜਾਵੇ। ਇਸ ਦੌਰਾਨ ਘੱਟੋ-ਘੱਟ 698 ਪੁਲਸ ਟੀਮਾਂ, ਜਿਨ੍ਹਾਂ ਵਿਚ 4000 ਤੋਂ ਵੱਧ ਪੁਲਸ ਮੁਲਾਜ਼ਮ ਸ਼ਾਮਲ ਸਨ, ਨੇ ਸੂਬੇ ਭਰ ਵਿਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ। ਇਹ ਸਮੁੱਚੀ ਚੈਕਿੰਗ ਦੀ ਨਿਗਰਾਨੀ ਰੇਂਜ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਐੱਸ.ਪੀ.) ਵੱਲੋਂ ਖੁਦ ਕੀਤੀ ਗਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਮੂਹ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਧਾਰਮਿਕ ਅਦਾਰਿਆਂ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਮੇਸ਼ਾ ਚੌਕਸ ਰਹਿਣ।

ਇਹ ਵੀ ਪੜ੍ਹੋ : ਇਕ ਛੋਟੀ ਜਿਹੀ ਗ਼ਲਤੀ ਨਾਲ ਫੜੀ ਗਈ 8.49 ਕਰੋੜ ਦੀ ਲੁੱਟ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News