ਪੰਜਾਬ ਪੁਲਸ ਦੀ ਵੱਡੀ ਕਾਰਵਾਈ! 28 ਕਿਲੋ ਅਫ਼ੀਮ ਸਮੇਤ ਦੋ ਨੌਜਵਾਨ ਕੀਤੇ ਗ੍ਰਿਫ਼ਤਾਰ

Sunday, Aug 30, 2026 - 06:12 PM (IST)

ਪੰਜਾਬ ਪੁਲਸ ਦੀ ਵੱਡੀ ਕਾਰਵਾਈ! 28 ਕਿਲੋ ਅਫ਼ੀਮ ਸਮੇਤ ਦੋ ਨੌਜਵਾਨ ਕੀਤੇ ਗ੍ਰਿਫ਼ਤਾਰ

ਅਬੋਹਰ (ਸੁਨੀਲ ਭਾਰਦਵਾਜ)- ਜ਼ਿਲ੍ਹਾ ਪੁਲਸ ਮੁਖੀ ਦੇ ਹੁਕਮਾਂ ’ਤੇ ਸਿਟੀ ਪੁਲਸ ਸਟੇਸ਼ਨ ਨੰਬਰ 2 ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਪੁਲਸ ਟੀਮ ਨੇ ਹਨੂੰਮਾਨਗੜ੍ਹ ਰੋਡ 'ਤੇ ਇਕ ਕੈਂਟਰ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ 28 ਕਿਲੋ ਅਫ਼ੀਮ ਬਰਾਮਦ ਕੀਤੀ। ਉਨ੍ਹਾਂ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! 'ਖ਼ਤਰਾ' ਬਣ ਰਹੇ ਮੀਟਰ ਵਾਲੇ ਬਕਸੇ

PunjabKesari

ਜਾਣਕਾਰੀ ਦਿੰਦੇ ਹੋਏ ਪੁਲਸ ਕਪਤਾਨ ਸਤਿੰਦਰ ਕੁਮਾਰ ਅਤੇ ਉਪ ਪੁਲਸ ਕਪਤਾਨ ਹਰੀਸ਼ ਕੁਮਾਰ ਨੇ ਦੱਸਿਆ ਕਿ ਥਾਣਾ ਨੰਬਰ 2 ਦੇ ਇੰਚਾਰਜ ਰਵਿੰਦਰ ਸਿੰਘ ਭੀਟੀ ਅਤੇ ਉਨ੍ਹਾਂ ਦੀ ਟੀਮ ਨੇ ਅੱਜ ਮਲੋਟ ਸ਼੍ਰੀਗੰਗਾਨਗਰ ਬਾਈਪਾਸ ਹਨੂੰਮਾਨਗੜ੍ਹ ਓਵਰਬ੍ਰਿਜ ਨੇੜੇ ਨਾਕਾਬੰਦੀ ਕੀਤੀ ਸੀ। ਤਲਾਸ਼ੀ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਇਕ ਆ ਰਹੇ ਕੈਂਟਰ ਨੂੰ ਰੋਕਿਆ ਅਤੇ 28 ਕਿਲੋ ਅਫ਼ੀਮ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਸਾਜਨ ਕੁਮਾਰ ਉਰਫ਼ ਮਜਨੂੰ ਪੁੱਤਰ ਕ੍ਰਿਸ਼ਨ ਲਾਲ ਵਾਸੀ ਚੰਨਣਖੇੜਾ ਅਤੇ ਗੁਰਮੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਸੀਡ ਫਾਰਮ, ਜੋਕਿ ਮੌਜੂਦਾ ਸਮੇਂ 'ਚ ਬਾਬਾ ਦੀਪ ਸਿੰਘ ਨਗਰ, ਅਬੋਹਰ ਵਿੱਚ ਰਹਿੰਦਾ ਹੈ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 18, 29, 61 ਅਤੇ 85 ਤਹਿਤ ਕੇਸ ਦਰਜ ਕਰ ਲਿਆ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ

ਉਨ੍ਹਾਂ ਦੱਸਿਆ ਕਿ ਸਾਜਨ ਕੁਮਾਰ ਉਰਫ਼ ਮਜਨੂੰ ਖ਼ਿਲਾਫ਼ ਪਹਿਲਾਂ ਹੀ ਸਦਰ ਥਾਣਾ ਅਬੋਹਰ, ਕਬਰਵਾਲਾ ਥਾਣਾ ਅਤੇ ਲੰਬੀ ਥਾਣਾ ਵਿੱਚ ਐੱਨ. ਡੀ. ਪੀ. ਐੱਸ. ਮਾਮਲੇ ਦਰਜ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਨੌਜਵਾਨਾਂ ਨੂੰ ਅਦਾਲਤ 'ਚ ਪੇਸ਼ ਕਰਕੇ ਸਖ਼ਤ ਪੁੱਛਗਿੱਛ ਲਈ ਪੁਲਸ ਰਿਮਾਂਡ 'ਤੇ ਲਿਆ ਜਾਵੇਗਾ।

ਇਹ ਵੀ ਪੜ੍ਹੋ: DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News