ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਛਾਪੇ ਮਾਰ-ਮਾਰ 10 ਨੂੰ ਕੀਤਾ ਕਾਬੂ
Monday, Mar 03, 2025 - 10:40 PM (IST)

ਲੁਧਿਆਣਾ (ਜ.ਬ.)- ਪੰਜਾਬ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਲੁਧਿਆਣਾ ਦੱਖਣੀ ਦੇ ਏ.ਸੀ.ਪੀ. ਹਰਜਿੰਦਰ ਸਿੰਘ ਦੀ ਨਿਗਰਾਨੀ ਹੇਠ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਕੇ 6 ਵਿਅਕਤੀਆਂ ਅਤੇ 4 ਔਰਤਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਤੇ ਹੋਰ ਸਮੱਗਰੀ ਬਰਾਮਦ ਕੀਤੀ ਹੈ।
ਏ.ਸੀ.ਪੀ. ਹਰਜਿੰਦਰ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੁਲਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਅਤੇ ਜੁਆਇੰਟ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਦੀਆਂ ਨਸ਼ਾ ਸਮੱਗਲਰਾਂ ਨੂੰ ਨੱਥ ਪਾਉਣ ਲਈ ਦਿੱਤੀਆਂ ਸਖ਼ਤ ਹਦਾਇਤਾਂ ’ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਜ਼ਿਲ੍ਹੇ ’ਚ ਨਸ਼ਾ ਖ਼ਤਮ ਕਰਨ ਦਾ ਤਹੱਈਆ ਕੀਤਾ ਹੋਇਆ ਹੈ।
ਪੁਲਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਹਰਸਿਮਰਨਜੋਤ ਸਿੰਘ ਉਰਫ ਗੋਲਡੀ ਪੁੱਤਰ ਗੁਲਵੰਤ ਸਿੰਘ ਵਾਸੀ ਮਕਾਨ ਨੰ. 28 ਅਦਰਸ਼ ਕਾਲੋਨੀ ਮਹਿਮੂਦਪੂਰ ਥਾਣਾ ਸਦਰ ਲੁਧਿਆਣਾ, ਕੰਵਲਜੋਤ ਸਿੰਘ ਉਰਫ਼ ਸੁੱਖੀ ਪੁੱਤਰ ਗੁਲਵੰਤ ਸਿੰਘ ਵਾਸੀ ਮਕਾਨ ਨੰ. 28 ਅਦਰਸ਼ ਕਾਲੋਨੀ ਮਹਿਮਦਪੂਰ ਥਾਣਾ ਸਦਰ ਲੁਧਿਆਣਾ, ਹਰਵਿੰਦਰ ਸਿੰਘ ਉਰਫ ਗੋਗਾ ਪੁੱਤਰ ਰੂਪ ਸਿੰਘ ਵਾਸੀ ਮਕਾਨ ਨੰ. 26 ਨਿਊ ਆਦਰਸ਼ ਕਾਲੋਨੀ ਨੇੜੇ ਰੇਲਵੇ ਸਟੇਸ਼ਨ ਪਿੰਡ ਗਿੱਲ ਥਾਣਾ ਸਦਰ ਲੁਧਿਆਣਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਬਨਭੌਰਾ ਥਾਣਾ ਅਮਰਗੜ੍ਹ ਜ਼ਿਲ੍ਹਾ ਮਾਲੇਰਕੋਟਲਾ ’ਤੇ ਕੇਸ ਦਰਜ ਕਰ ਕੇ ਉਨ੍ਹਾਂ ਕੋਲੋਂ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਚੱਲ ਰਿਹਾ ਵੱਡਾ Fraud, ਕਿਤੇ ਤੁਸੀਂ ਤਾਂ ਨਹੀਂ ਲਵਾ ਲਿਆ 'ਚੂਨਾ' !
ਇਸੇ ਤਰ੍ਹਾਂ ਥਾਣਾ ਸਦਰ ਲੁਧਿਆਣਾ ’ਚ ਪਾਰਸ ਸਾਹਨੀਂ ਉਰਫ ਜਾਨਾ ਪੁੱਤਰ ਸੁਰਿੰਦਰ ਕੁਮਾਰ ਸਾਹਨੀਂ ਵਾਸੀ ਮਕਾਨ ਨੰ. 43 ਗਲੀ ਨੰ. 12, ਸ਼ਹੀਦ ਭਗਤ ਸਿੰਘ ਨਗਰ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਅਤੇ ਸਾਹਿਲ ਸਾਹਨੀ ਉਰਫ ਨੰਨਾ ਪੁੱਤਰ ਰਾਜੇਸ਼ ਕੁਮਾਰ ਵਾਸੀ ਮਕਾਨ ਨੰ. 43 ਗਲੀ ਨੰ. 12, ਸ਼ਹੀਦ ਭਗਤ ਸਿੰਘ ਨਗਰ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਖਿਲਾਫ ਕੇਸ ਦਰਜ ਕਰ ਕੇ 50 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ ਅਤੇ 20 ਛੋਟੇ ਪਾਊਚ ਲਾਕ ਵਾਲੇ ਬਰਾਮਦ ਕੀਤੇ ਗਏ ਹਨ।
ਜਦਕਿ ਮੁਕੱਦਮਾ ਨੰ. 35 ਤਹਿਤ ਥਾਣਾ ਸਦਰ ਲੁਧਿਆਣਾ ’ਚ ਮਨਦੀਪ ਕੌਰ ਉਰਫ ਮੋਨਾ ਪਤਨੀ ਦਲਜੀਤ ਸਿੰਘ, ਖੁਸ਼ਨੀਤ ਕੌਰ ਪੁੱਤਰੀ ਦਲਜੀਤ ਸਿੰਘ, ਮਨਜੀਤ ਕੌਰ ਪਤਨੀ ਅਮਨਪ੍ਰੀਤ ਸਿੰਘ ਅਤੇ ਨਰਿੰਦਰ ਕੌਰ ਪਤਨੀ ਕਸ਼ਮੀਰਾ ਸਿੰਘ ਵਾਸੀ ਗਲੀ ਨੰ. 7, ਬਲਾਕ-ਸੀ, ਈਸ਼ਰ ਨਗਰ ਲੁਧਿਆਣਾ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਕੋਲੋਂ 266 ਗ੍ਰਾਮ ਹੈਰੋਇਨ, 185 ਪਾਰਦਰਸ਼ੀ ਲਿਫਾਫੀਆਂ, 2 ਸਕੂਟਰੀਆਂ ਬਰਾਮਦ ਕੀਤੀਆਂ ਗਈਆਂ ਹਨ। ਸਾਰੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਦੋਸਤ ਨੇ ਹੀ ਦੋਸਤ ਨੂੰ ਦਿੱਤੀ ਰੂਹ ਕੰਬਾਊ ਮੌਤ, ਕਤਲ ਕਰ ਲਾਸ਼ ਦੇ ਕਰ'ਤੇ ਟੋਟੇ, ਗੰਦੇ ਨਾਲ਼ੇ 'ਚ ਸੁੱਟਿਆ ਸਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e