ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਹੈਂਡ ਗ੍ਰਨੇਡ, ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Thursday, Aug 21, 2025 - 12:30 PM (IST)

ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਹੈਂਡ ਗ੍ਰਨੇਡ, ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ- ਕੇਂਦਰੀ ਏਜੰਸੀਆਂ ਨਾਲ ਇੱਕ ਖੁਫੀਆ ਕਾਰਵਾਈ 'ਚ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਅੰਮ੍ਰਿਤਸਰ ਦੇ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ (Px5) ਅਤੇ 10 ਜ਼ਿੰਦਾ ਕਾਰਤੂਸ (.30 ਬੋਰ) ਬਰਾਮਦ ਕੀਤੇ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਅਹਿਮ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਦੇ ਯੂਕੇ-ਅਧਾਰਤ ਗੈਂਗਸਟਰ ਧਰਮਾ ਸੰਧੂ ਨਾਲ ਸਿੱਧੇ ਸਬੰਧ ਹਨ, ਜੋ ਕਿ ਪਾਕਿਸਤਾਨ-ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਮੈਂਬਰ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਾਥੀ ਹੈ ਅਤੇ ਪਾਕਿਸਤਾਨ ਦੀ ISI ਦੁਆਰਾ ਸਮਰਥਤ ਹੈ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News