ਪੰਜਾਬ ਪੁਲਸ ਦੀ ਸਖਤੀ! 650 ਵਾਹਨਾਂ ਦੀ ਚੈਕਿੰਗ, 273 ਦੇ ਕੱਟੇ ਚਾਲਾਨ ਤੇ 18 ਜ਼ਬਤ

Tuesday, Apr 01, 2025 - 08:58 PM (IST)

ਪੰਜਾਬ ਪੁਲਸ ਦੀ ਸਖਤੀ! 650 ਵਾਹਨਾਂ ਦੀ ਚੈਕਿੰਗ, 273 ਦੇ ਕੱਟੇ ਚਾਲਾਨ ਤੇ 18 ਜ਼ਬਤ

ਫਤਹਿਗੜ੍ਹ ਸਾਹਿਬ (ਬਿਪਿਨ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਰ ਜ਼ਿਲ੍ਹਾ ਪੁਲਸ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਦੁਪਹਿਰ 12 ਵਜੇ ਤੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਤੇ 12 ਨਾਕੇ ਲਗਾਏ ਗਏ। ਇਸ ਦੌਰਾਨ 650 ਤੋਂ ਵੱਧ ਵਾਹਨ ਚੈੱਕ ਕੀਤੇ ਗਏ ਤੇ 273 ਵਾਹਨਾਂ ਦੇ ਚਲਾਨ ਕੱਟੇ ਗਏ। ਇਸੇ ਦੌਰਾਨ 18 ਵਾਹਨ ਜ਼ਬਤ ਵੀ ਕੀਤੇ ਗਏ। ਇਸ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ, ਜਿਸ ਸਬੰਧੀ ਅਗਲੇਰੀ ਪੜਤਾਲ ਜਾਰੀ ਹੈ। 

ਬਾਹਰਲਿਆਂ ਦੀ ਐਂਟਰੀ ਹੋਵੇਗੀ ਬੰਦ! PU ਵੱਲੋਂ ਜਾਰੀ ਹੋ ਗਏ ਨਵੇਂ ਹੁਕਮ

ਜ਼ਿਲ੍ਹਾ ਪੁਲਸ ਮੁਖੀ ਸ਼ੁਭਮ ਅਗਰਵਾਲ ਨੇ ਜੋਤੀ ਸਰੂਪ ਮੋੜ ਵਿਖੇ ਪੁਲਸ ਵੱਲੋਂ ਲਾਏ ਨਾਕੇ ਦੀ ਚੈਕਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਐੱਸ. ਐੱਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਵੱਡੀ ਗਿਣਤੀ ਨਸ਼ਾ ਤਸਕਰ ਫੜੇ ਜਾ ਚੁੱਕੇ ਹਨ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਦੋ ਨਾਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। 
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News