ਪੰਜਾਬ ਪੁਲਸ ਦੀਆਂ ਕਈ ਟੀਮਾਂ ਨੇ ਘੇਰ ਲਿਆ ਪੂਰਾ ਸ਼ਹਿਰ, ਸੀਲ ਕਰ ਦਿੱਤੀਆਂ ਸਰਹੱਦਾਂ

Saturday, Dec 20, 2025 - 04:38 PM (IST)

ਪੰਜਾਬ ਪੁਲਸ ਦੀਆਂ ਕਈ ਟੀਮਾਂ ਨੇ ਘੇਰ ਲਿਆ ਪੂਰਾ ਸ਼ਹਿਰ, ਸੀਲ ਕਰ ਦਿੱਤੀਆਂ ਸਰਹੱਦਾਂ

ਜੈਤੋ (ਰਘੂਨੰਦਨ ਪਰਾਸ਼ਰ) : ਡਾ.ਪ੍ਰਗਿਆ ਜੈਨ ਐੱਸ.ਐੱਸ.ਪੀ ਫਰੀਦਕੋਟ ਦੀ ਅਗਵਾਈ ਵਿਚ ਫਰੀਦਕੋਟ ਪੁਲਸ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਵੱਡੇ ਪੱਧਰ 'ਤੇ 'ਕਾਰਡਨ ਐਂਡ ਸਰਚ ਆਪਰੇਸ਼ਨ'  ਚਲਾਇਆ ਗਿਆ। ਇਹ ਸਰਚ ਨਸ਼ੇ ਦੇ ਹਾਟਸਪਾਟ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਕੀਤੀ ਗਈ, ਜਿਸਦਾ ਮੁੱਖ ਉਦੇਸ਼ ‘ਪੁਆਇੰਟ ਆਫ ਸੇਲ’ ਪੱਧਰ ‘ਤੇ ਨਸ਼ੇ ਦੀ ਸਪਲਾਈ ਨੂੰ ਰੋਕਣਾ ਸੀ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਸ (ਡੀਆਈਜੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹੇ ਦੀਆਂ ਸਾਰੀਆਂ 3 ਸਬ-ਡਵੀਜਨਾ ਵਿਚ ਇਕੋ ਸਮੇਂ ਚਲਾਇਆ ਗਿਆ। ਇਹ ਸਰਚ ਆਪ੍ਰੇਸ਼ਨ ਮਨਵਿੰਦਰਬੀਰ ਸਿੰਘ ਐੱਸ.ਪੀ (ਸਥਾਨਕ) ਫਰੀਦਕੋਟ ਦੀ ਸੁਪਰਵੀਜਨ ਹੇਠ ਫਰੀਦਕੋਟ ਅੰਦਰ ਚਲਾਇਆ ਗਿਆ। ਜਿਸ ਦੌਰਾਨ ਡੀ.ਐੱਸ.ਪੀ ਰੈਂਕ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਸਬ-ਡਵੀਜਨਾਂ ਵਿਚ ਇਸ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਦੇਖ-ਰੇਖ ਕਰਨ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ : ਸੁੱਖਣਵਾਲਾ ਦੇ ਗੁਰਵਿੰਦਰ ਕਤਲ ਕਾਂਡ 'ਚ ਨਵਾਂ ਮੋੜ, ਰੁਪਿੰਦਰ ਦੀ ਸਹੇਲੀ...

ਇਸ ਸਰਚ ਆਪਰੇਸ਼ਨ ਦੌਰਾਨ ਮੁੱਖ ਅਫਸਰ ਥਾਣਾ ਦੀਆਂ ਸਪੈਸ਼ਲ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆਂ 'ਤੇ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ। ਡਾ.ਪ੍ਰਗਿਆ ਜੈਨ ਐੱਸ.ਐੱਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਫਰੀਦਕੋਟ ਪੁਲਸ ਵੱਲੋਂ ਚਲਾਇਆ ਗਿਆ ਇਹ ਸਰਚ ਆਪਰੇਸ਼ਨ ਵੀ ਇਸੇ ਹੀ ਕਾਰਵਾਈ ਦਾ ਹਿੱਸਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਬਿਜਲੀ ਦੇ ਮੀਟਰਾਂ ਨੂੰ ਲਗਾਉਣ ਵਾਲਿਆਂ ਲਈ ਖੜ੍ਹੀ ਹੋਈ ਵੱਡੀ ਪ੍ਰੇਸ਼ਾਨੀ

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜਿਨ੍ਹਾਂ ਵਿਅਕਤੀਆਂ 'ਤੇ ਪਹਿਲਾਂ ਐੱਨ.ਡੀ.ਪੀ.ਐੱਸ ਤਹਿਤ ਮੁਕੱਦਮੇ ਦਰਜ ਹਨ ਅਤੇ ਜਿਨ੍ਹਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਨ੍ਹਾਂ ਉੱਪਰ ਪੁਲਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾਂ ਦੀ ਸ਼ੱਕ ਦੇ ਅਧਾਰ 'ਤੇ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਏਰੀਏ ਦੀ ਨਾਕਾ ਬੰਦੀ ਕਰਕੇ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕਰਕੇ ਸ਼ੱਕੀ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ। ਐੱਸ.ਐੱਸ.ਪੀ. ਡਾ.ਪ੍ਰਗਿਆ ਜੈਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੁਲਸ ਅਧਿਕਾਰੀਆਂ ਨੂੰ NDPS ਐਕਟ ਅਧੀਨ ਦਰਜ ਸਾਰੇ ਕੇਸਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿਚ ਸ਼ਾਮਲ ਹੋਣ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀਆ ਹਦਾਇਤਾ ਦਿੱਤੀਆ ਗਈਆ ਹਨ। ਇਸ ਦੇ ਨਾਲ ਹੀ ਨਸ਼ਾ ਪੀੜਤਾ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ਦਾ ਅਹਿਮ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News