ਬੁਰਾ ਫਸਿਆ ਪੰਜਾਬ ਪੁਲਸ ਦਾ ਸਬ ਇੰਸਪੈਕਟਰ, ਦਰਜ ਹੋਇਆ ਅਪਰਾਧਿਕ ਮਾਮਲਾ
Wednesday, Oct 30, 2024 - 03:54 PM (IST)
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਪੈਂਦੇ ਪੁਲਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਸ ਸਬ-ਇੰਸਪੈਕਟਰ (ਐੱਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ ਪਰ ਸੌਦਾ 20,000 ਰੁਪਏ ਵਿਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਐਨ*ਕਾਊਂਟਰ, ਖ਼ਤਰਨਾਕ ਮੁਲਜ਼ਮ ਢੇਰ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡਾ ਹਾਦਸਾ, ਅਧਿਆਪਕਾ ਸਣੇ ਤਿੰਨ ਦੀ ਗਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e